Last Updated:May 23, 2026 9:02 AM ISTਘਟਨਾ ਤੋਂ ਬਾਅਦ ਪਰਿਵਾਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਬੱਚੀ ਨੂੰ ਹਸਪਤਾਲ ਲੈ ਕੇ ਪਹੁੰਚਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਦੇ ਪੁੱਛਣ ‘ਤੇ ਪਰਿਵਾਰ ਨੇ ਦੱਸਿਆ ਕਿ ਬੱਚੀ ਖੇਡਦੇ ਸਮੇਂ ਅਚਾਨਕ ਚਾਕੂ ‘ਤੇ ਡਿੱਗ ਗਈ ਸੀ। ਪਟਿਆਲਾ: ਪਟਿਆਲਾ ਦੇ ਪਿੰਡ ਖੇੜਕੀ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਨੇ ਆਪਣੀ ਹੀ 21 ਮਹੀਨਿਆਂ ਦੀ ਮਾਸੂਮ ਬੱਚੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਬੱਚੀ ਦੇ ਲਗਾਤਾਰ ਰੋਣ ਤੋਂ ਪਰੇਸ਼ਾਨ ਹੋ ਕੇ ਮਾਂ ਨੇ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ।ਘਟਨਾ ਤੋਂ ਬਾਅਦ ਪਰਿਵਾਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਬੱਚੀ ਨੂੰ ਹਸਪਤਾਲ ਲੈ ਕੇ ਪਹੁੰਚਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਦੇ ਪੁੱਛਣ ‘ਤੇ ਪਰਿਵਾਰ ਨੇ ਦੱਸਿਆ ਕਿ ਬੱਚੀ ਖੇਡਦੇ ਸਮੇਂ ਅਚਾਨਕ ਚਾਕੂ ‘ਤੇ ਡਿੱਗ ਗਈ ਸੀ।ਪਰ ਡਾਕਟਰਾਂ ਨੂੰ ਮਾਮਲਾ ਸ਼ੱਕੀ ਲੱਗਣ ‘ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਪਰਿਵਾਰ ਦੇ ਮੈਂਬਰਾਂ ਦੇ ਵੱਖ-ਵੱਖ ਬਿਆਨ ਸਾਹਮਣੇ ਆਏ, ਜਿਸ ਨਾਲ ਸ਼ੱਕ ਹੋਰ ਗਹਿਰਾ ਗਿਆ। ਸਖ਼ਤ ਪੁੱਛਗਿੱਛ ਤੋਂ ਬਾਅਦ ਬੱਚੀ ਦੇ ਪਿਤਾ ਨੇ ਕਬੂਲ ਕੀਤਾ ਕਿ ਇਸ ਘਟਨਾ ਨੂੰ ਬੱਚੀ ਦੀ ਮਾਂ ਨੇ ਹੀ ਅੰਜਾਮ ਦਿੱਤਾ ਹੈ।ਪੁਲਿਸ ਨੇ ਦੋਸ਼ੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦਿਲ ਦਹਿਲਾਉਣ ਵਾਲੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।Read More
Rozana Times















