Punjab: ਪੰਜਾਬ ‘ਚ ਗਰਮੀ ਦਾ ਕਹਿਰ! ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ | ਪੰਜਾਬ ਖ਼ਬਰਾਂ

0
4
ਮੁਲਾਜ਼ਮਾਂ ਦੇ DA ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਆਉਣ ਵਾਲੇ ਦਿਨਾਂ ਵਿੱਚ... | ਪੰਜਾਬ ਖ਼ਬਰਾਂ



Last Updated:May 23, 2026 10:04 AM ISTਡਾਕਟਰਾਂ ਨੇ ਵੀ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਵੱਧ ਤੋਂ ਵੱਧ ਪਾਣੀ ਪੀਣ, ਧੁੱਪ ਵਿੱਚ ਘੱਟ ਨਿਕਲਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ। ਸਰਕਾਰ ਵੱਲੋਂ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਫੈਸਲੇ ਵੀ ਲਏ ਜਾ ਸਕਦੇ ਹਨ।News18ਚੰਡੀਗੜ੍ਹ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਤਿੱਖੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਨਵਾਂ ਟਾਈਮਟੇਬਲ 25 ਮਈ ਸੋਮਵਾਰ ਤੋਂ ਲਾਗੂ ਹੋਵੇਗਾ।ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਦੇ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲੱਗਣਗੇ। ਇਸਦੇ ਨਾਲ ਹੀ ਸਰਕਾਰੀ ਦਫ਼ਤਰਾਂ ਦਾ ਸਮਾਂ ਵੀ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੁਪਹਿਰ ਦੇ ਸਮੇਂ ਵਿੱਚ ਤਾਪਮਾਨ ਕਾਫੀ ਵੱਧ ਜਾਣ ਕਾਰਨ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਬੱਚਿਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਲੂ ਅਤੇ ਗਰਮੀ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਲਈ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਖਾਸ ਕਰਕੇ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਿਕਲਣਾ ਲੋਕਾਂ ਲਈ ਮੁਸ਼ਕਲ ਬਣਦਾ ਜਾ ਰਿਹਾ ਹੈ।ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਨਾਲ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੇ ਰੁਟੀਨ ਵਿੱਚ ਬਦਲਾਅ ਕਰਨਾ ਪਵੇਗਾ। ਕਈ ਮਾਪਿਆਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਦੱਸਦਿਆਂ ਕਿਹਾ ਕਿ ਤਿੱਖੀ ਗਰਮੀ ਵਿੱਚ ਬੱਚਿਆਂ ਦੀ ਸਿਹਤ ਸਭ ਤੋਂ ਜ਼ਰੂਰੀ ਹੈ। ਉੱਥੇ ਹੀ ਦਫ਼ਤਰੀ ਕਰਮਚਾਰੀਆਂ ਨੂੰ ਵੀ ਹੁਣ ਸਵੇਰੇ ਜਲਦੀ ਦਫ਼ਤਰ ਪਹੁੰਚਣਾ ਪਵੇਗਾ।ਡਾਕਟਰਾਂ ਨੇ ਵੀ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਵੱਧ ਤੋਂ ਵੱਧ ਪਾਣੀ ਪੀਣ, ਧੁੱਪ ਵਿੱਚ ਘੱਟ ਨਿਕਲਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ। ਸਰਕਾਰ ਵੱਲੋਂ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਫੈਸਲੇ ਵੀ ਲਏ ਜਾ ਸਕਦੇ ਹਨ।Read More



Rozana Times

LEAVE A REPLY

Please enter your comment!
Please enter your name here