ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚ | ਪੰਜਾਬ ਖ਼ਬਰਾਂ

0
4
ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ | ਪੰਜਾਬ ਖ਼ਬਰਾਂ



Last Updated:May 23, 2026 5:15 PM ISTਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਇੰਡੀਅਨ ਨੈਸ਼ਨਲ ਕਾਂਗਰਸ (INC) ਦੇ 1550, ਭਾਰਤੀ ਜਨਤਾ ਪਾਰਟੀ (BJP) ਦੇ 1316, ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ 1251 ਉਮੀਦਵਾਰ ਮੈਦਾਨ ਵਿੱਚ ਹਨ। ਇਸਦੇ ਨਾਲ ਹੀ ਬਹੁਜਨ ਸਮਾਜ ਪਾਰਟੀ (BSP) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ, ਅਤੇ 13 ਹੋਰ ਉਮੀਦਵਾਰ ਵੀ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ।ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਹਨ।ਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਇੰਡੀਅਨ ਨੈਸ਼ਨਲ ਕਾਂਗਰਸ (INC) ਦੇ 1550, ਭਾਰਤੀ ਜਨਤਾ ਪਾਰਟੀ (BJP) ਦੇ 1316, ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ 1251 ਉਮੀਦਵਾਰ ਮੈਦਾਨ ਵਿੱਚ ਹਨ। ਇਸਦੇ ਨਾਲ ਹੀ ਬਹੁਜਨ ਸਮਾਜ ਪਾਰਟੀ (BSP) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ, ਅਤੇ 13 ਹੋਰ ਉਮੀਦਵਾਰ ਵੀ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣਗੇ।ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦੱਸਿਆ ਗਿਆ ਹੈ ਕਿ ਸਾਰੇ ਉਮੀਦਵਾਰਾਂ ਦੀ ਵਿਸਥਾਰਪੂਰਵਕ ਸੂਚੀ ਜਾਰੀ ਕਰ ਦਿੱਤੀ ਗਈ ਹੈ। 26 ਮਈ ਨੂੰ ਹੋਣ ਵਾਲੀਆਂ ਇਹ ਚੋਣਾਂ ਪੰਜਾਬ ਦੀਆਂ ਸਥਾਨਕ ਸਰਕਾਰਾਂ ਦੀ ਰਾਜਨੀਤੀ ਦਾ ਰੁਖ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।Read More



Rozana Times

LEAVE A REPLY

Please enter your comment!
Please enter your name here