Last Updated:May 23, 2026 7:26 PM ISTਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਦੌਰਾਨ ਪੁਲਿਸ ਅਤੇ ਬਦਮਾਸ਼ ਵਿਚਾਲੇ ਫਾਇਰਿੰਗ ਹੋਈ, ਜਿਸ ਵਿੱਚ ਬਲਵੀਰ ਜਖਮੀ ਹੋ ਗਿਆ। ਅੰਮ੍ਰਿਤਸਰ: ਪੁਲਿਸ ਅਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਐਨਕਾਊਂਟਰ ਦੌਰਾਨ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਖਮੀ ਬਦਮਾਸ਼ ਦੀ ਪਹਿਚਾਣ ਬਲਵੀਰ ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਦੀ ਉਮਰ ਲਗਭਗ 25 ਸਾਲ ਦੱਸੀ ਗਈ ਹੈ।ਸ਼ੱਕੀ ਗਤੀਵਿਧੀ ਦੀ ਸੂਚਨਾ ‘ਤੇ ਪਹੁੰਚੀ ਸੀ ਪੁਲਿਸਮਿਲੀ ਜਾਣਕਾਰੀ ਮੁਤਾਬਕ ਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਦੌਰਾਨ ਪੁਲਿਸ ਅਤੇ ਬਦਮਾਸ਼ ਵਿਚਾਲੇ ਫਾਇਰਿੰਗ ਹੋਈ, ਜਿਸ ਵਿੱਚ ਬਲਵੀਰ ਜਖਮੀ ਹੋ ਗਿਆ।ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਇਲਾਜਜਖਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਉਸਦੀ ਹਾਲਤ ਇਸ ਵੇਲੇ ਸਥਿਰ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਨਾਕਾਬੰਦੀ ਵੀ ਕੀਤੀ ਗਈ ਹੈ।ਪੁਲਿਸ ਕਰ ਰਹੀ ਮਾਮਲੇ ਦੀ ਜਾਂਚਫਿਲਹਾਲ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮੁਠਭੇੜ ਕਿਸ ਮਾਮਲੇ ਨੂੰ ਲੈ ਕੇ ਹੋਈ ਸੀ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚ ਕੇ ਇਸ ਸਬੰਧੀ ਵਧੇਰੇ ਜਾਣਕਾਰੀ ਦੇਣਗੇ।Read More
Rozana Times















