ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਮਾਮਲੇ ‘ਚ ਸਿੱਟ ਵੱਲੋਂ ਗੈਰ-ਜ਼ਰੂਰੀ ਜਾਣਕਾਰੀ ਮੰਗਣ ‘ਤੇ ਧਾਮੀ ਨੇ ਜਥੇਦਾਰ ਨੂੰ ਲਿਖਿਆ ਪੱਤਰ | ਪੰਜਾਬ ਖ਼ਬਰਾਂ

0
3
ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ | ਪੰਜਾਬ ਖ਼ਬਰਾਂ



Last Updated:May 27, 2026 4:00 PM ISTਧਾਮੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਸਿੱਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਸਿੱਟ ਵੱਲੋਂ ਕੋਈ ਰਿਕਾਰਡ ਜਾਂ ਜਾਣਕਾਰੀ ਮੰਗੀ ਗਈ, ਤਾਂ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ ਦਫ਼ਤਰ ਵਿਖੇ ਜਾ ਕੇ ਲੋੜੀਂਦਾ ਸਹਿਯੋਗ ਮੁਹੱਈਆ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਮਾਮਲੇ ‘ਚ ਸਿੱਟ ਵੱਲੋਂ ਗੈਰ-ਜ਼ਰੂਰੀ ਜਾਣਕਾਰੀ ਮੰਗਣ ‘ਤੇ ਧਾਮੀ ਨੇ ਜਥੇਦਾਰ ਨੂੰ ਲਿਖਿਆ ਪੱਤਰਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਵਿੱਚ ਬਣਾਈ ਗਈ ਸਿੱਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਗੈਰ-ਜ਼ਰੂਰੀ ਅਤੇ ਅੰਦਰੂਨੀ ਪ੍ਰਬੰਧਕੀ ਜਾਣਕਾਰੀਆਂ ਮੰਗੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਹੈ।ਧਾਮੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਸਿੱਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਸਿੱਟ ਵੱਲੋਂ ਕੋਈ ਰਿਕਾਰਡ ਜਾਂ ਜਾਣਕਾਰੀ ਮੰਗੀ ਗਈ, ਤਾਂ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉੱਪ ਦਫ਼ਤਰ ਵਿਖੇ ਜਾ ਕੇ ਲੋੜੀਂਦਾ ਸਹਿਯੋਗ ਮੁਹੱਈਆ ਕਰਵਾਇਆ ਗਿਆ।ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਸਿੱਟ ਵੱਲੋਂ ਭੇਜੀਆਂ ਗਈਆਂ ਦੋ ਵੱਖ-ਵੱਖ ਪੱਤ੍ਰਿਕਾਵਾਂ ਰਾਹੀਂ ਅਜਿਹੀ ਜਾਣਕਾਰੀ ਮੰਗੀ ਜਾ ਰਹੀ ਹੈ, ਜਿਸਦਾ 328 ਪਾਵਨ ਬੀੜਾਂ ਦੇ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। ਧਾਮੀ ਮੁਤਾਬਕ ਸਿੱਟ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਬੈਂਕ ਖਾਤਿਆਂ, ਲੈਣ-ਦੇਣ, ਬੈਲੇਂਸ ਸ਼ੀਟਾਂ, ਅਕਾਊਂਟਸ ਅਤੇ ਗੁਰਬਾਣੀ ਪ੍ਰਸਾਰਣ ਸਬੰਧੀ ਨਿੱਜੀ ਚੈਨਲਾਂ ਨਾਲ ਹੋਏ ਸਮਝੌਤਿਆਂ ਦੀ ਜਾਣਕਾਰੀ ਮੰਗੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਸੰਸਥਾ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਸਿੱਧਾ ਦਖ਼ਲ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਜਾਣਕਾਰੀ ਮੰਗਣਾ ਗੈਰ-ਜ਼ਰੂਰੀ ਹੈ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ‘ਤੇ ਵਿਚਾਰ ਕਰਕੇ ਯੋਗ ਆਦੇਸ਼ ਜਾਰੀ ਕੀਤੇ ਜਾਣ।ਧਾਮੀ ਨੇ ਆਪਣੇ ਪੱਤਰ ਵਿੱਚ ਇਹ ਵੀ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਸਿੱਟ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ, ਪਰ ਮਾਮਲੇ ਨਾਲ ਅਸੰਬੰਧਤ ਜਾਣਕਾਰੀਆਂ ਮੰਗਣਾ ਠੀਕ ਨਹੀਂ ਹੈ।ਪੰਜਾਬੀ ਖਬਰਾਂ/ ਖਬਰਾਂ/Punjab/ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਮਾਮਲੇ ‘ਚ ਸਿੱਟ ਵੱਲੋਂ ਗੈਰ-ਜ਼ਰੂਰੀ ਜਾਣਕਾਰੀ ਮੰਗਣ ‘ਤੇ ਧਾਮੀ ਨੇ ਜਥੇਦਾਰ ਨੂੰ ਲਿਖਿਆ ਪੱਤਰRead More



Rozana Times

LEAVE A REPLY

Please enter your comment!
Please enter your name here