ਪੰਜਾਬ ਵਿੱਚ HPCL ਦਾ ਵੱਡਾ ਨਿਵੇਸ਼: ਬਾਇਓਫਿਊਲ, ਬਾਇੋਗੈਸ ਅਤੇ ਰਿਫਾਈਨਰੀ ਪ੍ਰੋਜੈਕਟਾਂ ਨਾਲ ਵਧੇਗਾ ਰੋਜ਼ਗਾਰ: CM ਭਗਵੰਤ ਮਾਨ | ਪੰਜਾਬ ਖ਼ਬਰਾਂ

0
4
ਪੰਜਾਬ 'ਚ ਆਮ ਆਦਮੀ ਪਾਰਟੀ ਵਿੱਚ ਸਿਆਸੀ ਤਣਾਅ, ਪਾਰਟੀ ਨੂੰ ਇੱਕਜੁੱਟ ਕਰਨ ਲਈ ਜਲੰਧਰ ਵਿੱਚ ਬੈਠਕ | ਪੰਜਾਬ ਖ਼ਬਰਾਂ



Last Updated:Jun 01, 2026 6:39 PM ISTHPCL ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਿਕ ਭੂਗੋਲਿਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ਤਾਵਾਂ ਨੇ ਪੰਜਾਬ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਕਰ ਦਿੱਤਾ ਹੈ।ਬਾਇਓਫਿਊਲ, ਬਾਇੋਗੈਸ ਅਤੇ ਰਿਫਾਈਨਰੀ ਪ੍ਰੋਜੈਕਟਾਂ ਨਾਲ ਵਧੇਗਾ ਰੋਜ਼ਗਾਰ: CM ਭਗਵੰਤ ਮਾਨਚੰਡੀਗੜ੍ਹ : ਪੰਜਾਬ ਨੂੰ ਦੇਸ਼ ਦੇ ਸਭ ਤੋਂ ਪਸੰਦੀਦਾ ਨਿਵੇਸ਼ ਕੇਂਦਰਾਂ ਵਿੱਚੋਂ ਇੱਕ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੁਸਤਾਨ ਪੈਟਰੋਲਿਅਮ ਕਾਰਪੋਰੇਸ਼ਨ ਲਿਮਿਟੇਡ (HPCL) ਨੇ ਸੂਬੇ ਵਿੱਚ ਆਪਣੇ ਨਿਵੇਸ਼ ਅਤੇ ਕਾਰੋਬਾਰੀ ਵਿਸਥਾਰ ਨੂੰ ਹੋਰ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਰਿਫਾਈਨਰੀ, ਬਾਇਓਫਿਊਲ ਅਤੇ ਬਾਇੋਗੈਸ ਖੇਤਰਾਂ ਵਿੱਚ ਨਵੇਂ ਪ੍ਰੋਜੈਕਟਾਂ ਰਾਹੀਂ ਪੰਜਾਬ ਵਿੱਚ ਆਪਣੀ ਮੌਜੂਦਗੀ ਮਜ਼ਬੂਤ ਕਰੇਗੀ।HPCL ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਿਕ ਭੂਗੋਲਿਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ਤਾਵਾਂ ਨੇ ਪੰਜਾਬ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਕਰ ਦਿੱਤਾ ਹੈ।ਮੀਟਿੰਗ ਦੌਰਾਨ HPCL-ਮਿੱਤਲ ਐਨਰਜੀ ਲਿਮਿਟੇਡ ਨੇ ਵੀ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਹੋਰ ਵਿਸਥਾਰ ਦਾ ਐਲਾਨ ਕੀਤਾ। ਇਸ ਵਿੱਚ ਬਾਇਓਫਿਊਲ ਅਤੇ ਬਾਇੋਗੈਸ ਪ੍ਰੋਜੈਕਟਾਂ ਨੂੰ ਖਾਸ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ, ਪਿੰਡਾਂ ਦੀ ਆਰਥਿਕਤਾ ਮਜ਼ਬੂਤ ਹੋਣ, ਉਦਯੋਗਿਕ ਵਿਕਾਸ ਨੂੰ ਗਤੀ ਮਿਲਣ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਹੱਲ ਉਪਲਬਧ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਪੰਜਾਬ ਵਿੱਚ ਕੀਤੇ ਗਏ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ‘ਫਾਸਟ ਟਰੈਕ ਪੰਜਾਬ’ ਸਿੰਗਲ ਵਿੰਡੋ ਸਿਸਟਮ ਰਾਹੀਂ 173 ਤੋਂ ਵੱਧ ਸਰਕਾਰ-ਤੋਂ-ਕਾਰੋਬਾਰ (G2B) ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਆਟੋ-ਡੀਮਡ ਮਨਜ਼ੂਰੀਆਂ, PAN ਆਧਾਰਿਤ ਬਿਜ਼ਨਸ ਆਈਡੈਂਟੀਫਾਇਰ ਅਤੇ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ’ ਵਿੱਚ ਕੀਤੀਆਂ ਸੋਧਾਂ ਨਾਲ ਉਦਯੋਗਾਂ ਨੂੰ ਸਮੇਂ ਸਿਰ ਮਨਜ਼ੂਰੀਆਂ ਮਿਲ ਰਹੀਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਜ਼ਨ ਸਪਸ਼ਟ ਹੈ ਅਤੇ ਉਹ ਸਥਿਰ ਨੀਤੀਆਂ, ਤੇਜ਼ ਫ਼ੈਸਲਾ ਲੈਣ ਦੀ ਪ੍ਰਕਿਰਿਆ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਪ੍ਰਸ਼ਾਸਨਿਕ ਪ੍ਰਣਾਲੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗਲੋਬਲ ਉਦਯੋਗਾਂ ਲਈ ਪਸੰਦੀਦਾ ਮੰਜ਼ਿਲ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ HPCL ਵੱਲੋਂ ਰਿਫਾਈਨਰੀ ਅਤੇ ਬਾਇੋਗੈਸ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਬਹੁਤ ਉਤਸ਼ਾਹਜਨਕ ਹੈ। ਇਹ ਪ੍ਰੋਜੈਕਟ ਸੂਬੇ ਦੀ ਆਰਥਿਕ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰਨਗੇ।ਮੁੱਖ ਮੰਤਰੀ ਨੇ ਦੱਸਿਆ ਕਿ HPCL-ਮਿੱਤਲ ਐਨਰਜੀ ਲਿਮਿਟੇਡ ਬਠਿੰਡਾ ਵਿੱਚ 2G ਤਕਨਾਲੋਜੀ ਆਧਾਰਿਤ ਪ੍ਰੋਜੈਕਟਾਂ ਰਾਹੀਂ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਰਹੀ ਹੈ। ਇਸ ਉਪਰਾਲੇ ਨਾਲ ਖੇਤੀਬਾੜੀ ਦੀ ਰਹਿੰਦ-ਖੂੰਹਦ ਤੋਂ ਕੀਮਤੀ ਉਤਪਾਦ ਤਿਆਰ ਕਰਕੇ ਬਾਇਓਫਿਊਲ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਕੰਪਨੀ ਪੰਜਾਬ ਭਰ ਵਿੱਚ 10 ਬਾਇੋਗੈਸ ਪਲਾਂਟ ਸਥਾਪਿਤ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 5 ਪਹਿਲਾਂ ਹੀ ਚਾਲੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ, ਜਿਸ ਨਾਲ ਵਾਤਾਵਰਣ ਸੰਬੰਧੀ ਚਿੰਤਾਵਾਂ ਘਟਣਗੀਆਂ ਅਤੇ ਕਿਸਾਨਾਂ ਨੂੰ ਵੀ ਸਿੱਧਾ ਲਾਭ ਮਿਲੇਗਾ।HPCL ਦੇ ਨੁਮਾਇੰਦਿਆਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਸਥਾਰ ਨੂੰ ਸੁਗਮ ਬਣਾਉਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕ ਅਸਲ ਦੇਸ਼ਭਗਤ ਹੁੰਦੇ ਹਨ, ਜੋ ਵੱਡੇ ਨਿਵੇਸ਼ਾਂ ਰਾਹੀਂ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕਾਰੋਬਾਰੀ ਮਾਹੌਲ ਹੁਣ ਪੂਰੀ ਤਰ੍ਹਾਂ ਬਦਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਿਵੇਸ਼ਕਾਂ ਨੂੰ ਬੇਲੋੜੀਆਂ ਰੁਕਾਵਟਾਂ ਅਤੇ ਗੈਰ-ਕਾਨੂੰਨੀ ਮੰਗਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਸਰਕਾਰ ਪਾਰਦਰਸ਼ੀ ਅਤੇ ਨਿਵੇਸ਼ਕ-ਅਨੁਕੂਲ ਮਾਹੌਲ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।ਪੰਜਾਬੀ ਖਬਰਾਂ/ ਖਬਰਾਂ/Punjab/ਪੰਜਾਬ ਵਿੱਚ HPCL ਦਾ ਵੱਡਾ ਨਿਵੇਸ਼: ਬਾਇਓਫਿਊਲ, ਬਾਇੋਗੈਸ ਅਤੇ ਰਿਫਾਈਨਰੀ ਪ੍ਰੋਜੈਕਟਾਂ ਨਾਲ ਵਧੇਗਾ ਰੋਜ਼ਗਾਰ: CM ਭਗਵੰਤ ਮਾਨRead More



Rozana Times

LEAVE A REPLY

Please enter your comment!
Please enter your name here