Punjab Weather Update : ਪੰਜਾਬ ਵਿੱਚ ਬਦਲਿਆ ਮੌਸਮ, IMD ਨੇ 17 ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ | ਪੰਜਾਬ ਖ਼ਬਰਾਂ

0
7
Punjab Weather Update : ਪੰਜਾਬ ਵਿੱਚ ਬਦਲਿਆ ਮੌਸਮ, IMD ਨੇ 17 ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ | ਪੰਜਾਬ ਖ਼ਬਰਾਂ



Last Updated:Jun 04, 2026 6:58 PM ISTPunjab Weather Update : ਮੌਸਮ ਵਿਭਾਗ ਨੇ ਰਾਤ 8 ਵਜੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੌਸਮੀ ਅਲਰਟ ਜਾਰੀ ਕੀਤਾ ਹੈ। ਅਲਰਟ ਅਨੁਸਾਰ ਮਾਨਸਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਮੌਸਮ ਖਰਾਬ ਰਹਿ ਸਕਦਾ ਹੈ।Punjab Weather Update : ਪੰਜਾਬ ਵਿੱਚ ਬਦਲਿਆ ਮੌਸਮ, IMD ਨੇ 17 ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟPunjab Weather Update : ਪੰਜਾਬ ਵਿੱਚ ਵੀਰਵਾਰ ਦੁਪਹਿਰ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਲੈ ਲਈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀ ਹਨੇਰੀ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਜਲੰਧਰ, ਅੰਮ੍ਰਿਤਸਰ, ਮੋਹਾਲੀ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ। ਮਾਨਸਾ ਵਿੱਚ ਤੇਜ਼ ਬਾਰਸ਼ ਦੇ ਨਾਲ ਗੜ੍ਹੇ ਪੈਣ ਦੀ ਵੀ ਖ਼ਬਰ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ।ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀਮੌਸਮ ਵਿਭਾਗ ਨੇ ਰਾਤ 8 ਵਜੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੌਸਮੀ ਅਲਰਟ ਜਾਰੀ ਕੀਤਾ ਹੈ। ਅਲਰਟ ਅਨੁਸਾਰ ਮਾਨਸਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਮੌਸਮ ਖਰਾਬ ਰਹਿ ਸਕਦਾ ਹੈ।ਵਿਭਾਗ ਦੇ ਅਨੁਸਾਰ ਇਨ੍ਹਾਂ ਇਲਾਕਿਆਂ ਵਿੱਚ ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ ਗਰਜ-ਚਮਕ, ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਜਤਾਈ ਗਈ ਹੈ।ਭਲਕੇ ਵੀ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿ ਸਕਦਾ ਹੈ। ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।ਇਸ ਦੌਰਾਨ ਗਰਜ-ਚਮਕ ਨਾਲ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਖੁੱਲ੍ਹੇ ਸਥਾਨਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।Read More



Rozana Times

LEAVE A REPLY

Please enter your comment!
Please enter your name here