ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ।ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ ’ਤੇ ਰਿਹਾ ਜਦਕਿ ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ। ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਤੋਂ 5 ਵਿਦਿਆਰਥੀ ਕੁਆਲੀਫਾਈ ਹੋਏ ਜਦਕਿ ਅੰਮ੍ਰਿਤਸਰ ਅਤੇ ਜਲੰਧਰ ਦੇ 4-4 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸੇ ਤਰ੍ਹਾਂ ਬਠਿੰਡਾ ਅਤੇ ਗੁਰਦਾਸਪੁਰ ਦੇ 3-3 ਵਿਦਿਆਰਥੀ, ਫਾਜ਼ਿਲਕਾ ਤੋਂ 2 ਅਤੇ ਰੂਪਨਗਰ ਤੇ ਹੁਸ਼ਿਆਰਪੁਰ ਤੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ।ਇਸ ਪ੍ਰਾਪਤੀ ਨੂੰ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਮੀਲ ਪੱਥਰ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕੋਈ ਅਚਨਚੇਤ ਲੱਗਿਆ ਤੁੱਕਾ ਨਹੀਂ ਸਗੋਂ ਅਸੀਂ ਇੱਕ ਸਾਲ ਵਿੱਚ 44 ਤੋਂ 59 ਤੱਕ ਦੇ ਅੰਕੜੇ ਤੱਕ ਪਹੁੰਚ ਹੈ। ਉਹਨਾਂ ਕਿਹਾ ਕਿ ਇੱਕ ਪਿੰਡ ਦਾ ਬੱਚਾ ਜਿਸ ਵਿੱਚ ਹਿੰਮਤ ਹੈ, ਹੁਣ ਮੁਸ਼ਕਲਾਂ ਨੂੰ ਹਰਾ ਸਕਦਾ ਹੈ ਅਤੇ ਕੋਚਿੰਗ ’ਤੇ ਲੱਖਾਂ ਰੁਪਏ ਖ਼ਰਚੇ ਬਿਨਾਂ ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕਰ ਸਕਦਾ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਪੱਧਰ ’ਤੇ ਇਹੋ ਸੱਚਾਈ ਹੈ, ਜੋ ਹੁਣ ਪ੍ਰਤੱਖ ਹੁੰਦੀ ਜਾ ਰਹੀ ਹੈ। ਸਾਡੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਜੇ.ਈ.ਈ. ਐਡਵਾਂਸਡ ਪਾਸ ਕਰ ਰਹੇ ਹਨ, ਏ.ਸੀ. ਕੋਚਿੰਗ ਸੈਂਟਰਾਂ ਤੋਂ ਕੋਚਿੰਗ ਲੈ ਕੇ ਨਹੀਂ। ਇਹੀ ਅਸਲ ਕ੍ਰਾਂਤੀ ਹੈ।”ਬੈਂਸ ਨੇ ਕਿਹਾ, “ਇਹ ਨਤੀਜਾ ਇਹ ਭੁਲੇਖੇ ਵੀ ਦੂਰ ਕਰਦਾ ਹੈ ਕਿ ਆਈ.ਆਈ.ਟੀ. ਵਿੱਚ ਸਿਰਫ਼ ਵੱਡੀਆਂ ਪ੍ਰਾਈਵੇਟ ਕੋਚਿੰਗ ਹੱਬਾਂ ਤੋਂ ਪੜ੍ਹੇ ਵਿਦਿਆਰਥੀ ਹੀ ਜਾਂਦੇ ਹਨ,”। ਉਹਨਾਂ ਅੱਗੇ ਕਿਹਾ ,“ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਲ ਨਿਸ਼ਾਨਾ ਆਧਾਰਤ ਦਖਲ ਅਤੇ ਯੋਗ ਅਧਿਆਪਕਾਂ ਦੀ ਸਹੀ ਸਲਾਹ ਰਾਹੀਂ, ਸਾਡੇ ਸਰਕਾਰੀ ਸਕੂਲ ਹੁਣ ਉੱਚ-ਪੱਧਰੀ ਇੰਜੀਨੀਅਰਿੰਗ ਹੁਨਰ ਪੈਦਾ ਕਰ ਰਹੇ ਹਨ। ਪੰਜਾਬ ਦਾ ਹਰ ਬੱਚਾ ਹੁਣ ਵੱਡੇ ਸੁਪਨੇ ਦੇਖ ਸਕਦਾ ਹੈ ਅਤੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਪਾਸ ਕਰ ਸਕਦਾ ਹੈ।”ਇਸ ਪ੍ਰਾਪਤੀ ਦਾ ਸਿਹਰਾ ਪ੍ਰਣਾਲੀਗਤ ਸੁਧਾਰਾਂ ਨੂੰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਿਸ਼ਾਨਾ ਬਿੰਨ੍ਹ ਕੇ ਕੀਤੇ ਕੰਮਾਂ ਦਾ ਹੀ ਨਤੀਜਾ ਹੈ। ਇਹ ਪਹਿਲਕਦਮੀ ਸਰਕਾਰੀ ਸਕੂਲਾਂ ਵਿੱਚ ਜੇਈਈ ਅਤੇ ਨੀਟ ਦੇ ਚਾਹਵਾਨਾਂ ਵਿਦਿਆਰਾਥੀਆਂ ਨੂੰ ਮਿਆਰੀ ਦਰਜੇ ਦੀ ਮੁਫ਼ਤ ਕੋਚਿੰਗ, ਉੱਨਤ ਬੁਨਿਆਦੀ ਢਾਂਚਾ ਅਤੇ ਢੁਕਵੀਂ ਸਲਾਹ ਪ੍ਰਦਾਨ ਕਰਦੀ ਹੈ।ਬੈਂਸ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਪਹਿਲਾਂ ਸਰਕਾਰ ਦੇ ਕੋਚਿੰਗ ਪ੍ਰੋਗਰਾਮਾਂ ਨੂੰ ‘ਚੋਣ ਜੁਮਲਾ’ ਦੱਸ ਕੇ ਖਾਰਜ ਕਰ ਦਿੱਤਾ ਸੀ। ਪਰ ਜੇਈਈ ਅਤੇ ਨੀਟ ਕੁਆਲੀਫਾਇਰ ਵਿੱਚ ਸਾਲ-ਦਰ-ਸਾਲ ਲਗਾਤਾਰ ਵਾਧਾ ਅਸਲ ਸੱਚ ਵਿਖਾਉਂਦਾ ਹੈ ਕਿਉਂਕਿ ਅੰਕੜੇ ਝੂਠ ਨਹੀਂ ਬੋਲਦੇ। ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣ ਰਹੇ ਹਨ।ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਸਫਲ ਵਿਦਿਆਰਥੀ ਦੇ ਪਿੱਛੇ ਦ੍ਰਿੜ ਇਰਾਦਾ, ਕੁਰਬਾਨੀ ਅਤੇ ਮਿਹਨਤ ਦੀ ਕਹਾਣੀ ਛੁਪੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇਈਈ ਐਡਵਾਂਸਡ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਸਿਰਫ਼ ਇੱਕ ਪ੍ਰੀਖਿਆ ਦਾ ਨਤੀਜਾ ਨਹੀਂ ਸਗੋਂ ਇਸ ਗੱਲ ਦਾ ਸਬੂਤ ਹੈ ਕਿ ਸਹੀ ਸਮੇਂ ’ਤੇ ਮਿਲੇ ਵਿਦਿਅਕ ਮੌਕੇ ਕਿਵੇਂ ਜ਼ਿੰਦਗੀਆਂ ਨੂੰ ਬਦਲ ਸਕਦੇ ਹਨ।ਬੈਂਸ ਨੇ ਹੁਸ਼ਿਆਰਪੁਰ ਦੇ ਸਕੂਲ ਆਫ਼ ਐਮੀਨੈਂਸ ਭਾਗਪੁਰ ਸਤੌਰ ਦੀ ਪ੍ਰਿਆ ਭਾਰਦਵਾਜ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਕਿਵੇਂ ਪ੍ਰਿਆ ਦੀ ਇਕੱਲੀ ਮਾਂ ਨੇ ਨਿੱਜੀ ਕੰਪਨੀ ਵਿੱਚ ਕੰਮ ਕਰਕੇ ਮਹਿਜ਼ 1.44 ਲੱਖ ਰੁਪਏ ਦੀ ਸਾਲਾਨਾ ਆਮਦਨ ਨਾਲ ਧੀ ਨੂੰ ਪਾਲਿਆ ਅਤੇ ਪਰਿਵਾਰ ਦਾ ਗੁਜ਼ਾਰਾ ਵੀ ਚਲਾਇਆ। ਆਰਥਿਕ ਤੰਗੀ ਦੇ ਬਾਵਜੂਦ ਪ੍ਰਿਆ ਆਪਣੀ ਪੜ੍ਹਾਈ ਪ੍ਰਤੀ ਸੰਜੀਦਾ ਤੇ ਵਚਨਬੱਧ ਰਹੀ ਅਤੇ ਪੰਜਾਬ ਸਰਕਾਰ ਦੀ ਕੋਚਿੰਗ ਅਤੇ ਸਲਾਹ ਸਦਕਾ ਜੇਈਈ ਐਡਵਾਂਸਡ ਪਾਸ ਕੀਤਾ। ਉਹ ਹੁਣ ਇੱਕ ਇੰਜੀਨੀਅਰ ਬਣਨ ਅਤੇ ਆਪਣੇ ਸਵਰਗੀ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਸਵੰਦ ਹੈ।ਪ੍ਰਾਪਤੀਆਂ ਕਰਨ ਵਾਲਿਆਂ ਵਿੱਚ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ, ਐਸਏਐਸ ਨਗਰ ਦਾ ਪ੍ਰਭਜੋਤ ਸਿੰਘ ਵੀ ਸ਼ਾਮਲ ਹੈ। ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਉਸਦੀ ਮਾਂ ਘਰੇਲੂ ਔਰਤ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵਿੱਚੋਂ ਆਉਂਦੇ ਪ੍ਰਭਜੋਤ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਅਕਾਦਮਿਕ ਸਹਾਇਤਾ ਨਾਲ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਤੋਂ ਲਗਾਤਾਰ ਹਿੰਮਤ ਪ੍ਰਾਪਤ ਕੀਤਾ। ਉਹ ਇੰਜੀਨੀਅਰ ਬਣਕੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੁਪਨਾ ਦੇਖਦਾ ਹੈ।ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਅਮਲੋਹ ਦੇ ਹਰਸ਼ ਮਾਧਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮੁਫਤ ਕੋਚਿੰਗ, ਮੌਕ ਟੈਸਟ ਅਤੇ ਸਲਾਹ ਨੇ ਉਸਨੂੰ ਜੇਈਈ ਐਡਵਾਂਸਡ ਦੀ ਤਿਆਰੀ ਵਿੱਚ ਮਦਦ ਕੀਤੀ। ਉਸਦੇ ਪਿਤਾ ਇੱਕ ਨਿੱਜੀ ਕੰਪਨੀ ਵਿੱਚ ਪ੍ਰਤੀ ਮਹੀਨਾ 18000 ਰੁਪਏ ਕਮਾਉਂਦੇ ਹਨ ਅਤੇ ਉਸਦਾ ਪਰਿਵਾਰ ਨਿੱਜੀ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦਾ ਸੀ। ਉਹ ਹੁਣ ਆਈਆਈਟੀ ਮੁੰਬਈ ਵਿੱਚ ਦਾਖਲਾ ਪ੍ਰਾਪਤ ਕਰਨ ਅਤੇ ਆਪਣੇ ਪਰਿਵਾਰ ਲਈ ਇੱਕ ਬਿਹਤਰ ਭਵਿੱਖ ਬਣਾਉਣ ਦੀ ਇੱਛਾ ਰੱਖਦਾ ਹੈ।
- Advertisement -
Recent Posts
Most Popular
ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ |
ਕੋਟਕਪੂਰਾ ਵਿਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ...
ਅਕਾਲੀ ਦਲ ਦੀ ਸਰਕਾਰ ਬਣੀ ਤਾਂ ਮਿਲਣਗੇ 1 ਲੱਖ ਰੁਪਏ! ਸੁਖਬੀਰ ਬਾਦਲ ਨੇ ਕੀਤੇ...
ਪੰਜਾਬ ਬਚਾਓ ਮਿਸ਼ਨ ਰੈਲੀ ਵਿੱਚ ਸੁਖਬੀਰ ਬਾਦਲ ਨੇ 4 ਵੱਡੇ ਐਲਾਨ ਕੀਤੇ। ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਨ, ਧੀ ਦੇ ਵਿਆਹ ਲਈ 1 ਲੱਖ ਰੁਪਏ...
punjab weather update: heavy rain likely on september 14 and 15 rising heat...
ਮਾਨਸੂਨ ਦੀ ਰਫ਼ਤਾਰ ਹੌਲੀ ਪੈਂਦਿਆਂ ਹੀ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਨੇ ਮੁੜ ਜ਼ੋਰ ਫੜ ਲਿਆ ਹੈ। ਪਰ ਮੌਸਮ ਵਿਭਾਗ ਦੇ ਅਗਲੇ ਅਨੁਮਾਨ ਨੇ...
ਕੈਨੇਡਾ ਵਿੱਚ ਪੱਕੇ ਤੌਰ ‘ਤੇ ਵੱਸਣ ਦਾ ਸੁਪਨਾ ਟੁੱਟਿਆ: 8 ਸਾਲਾਂ ਦੀ ਸਖ਼ਤ ਮਿਹਨਤ...
ਹਰੀਸ਼ 2018 ਵਿੱਚ ਭਾਰਤ ਤੋਂ ਕੈਨੇਡਾ ਆਇਆ ਸੀ; ਉਸ ਦਾ ਕਹਿਣਾ ਸੀ ਕਿ ਭਾਰਤ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਦੌਰਾਨ 12 ਤੋਂ 19 ਅਗਸਤ...
Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਸਰਕਾਰੀ ਛੁੱਟੀ, ਦੇਖੋ ਨੋਟੀਫਿਕੇਸ਼ਨ |
ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਸਤੰਬਰ 2026 ਨੂੰ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਰਹੇਗੀ। ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਬੋਰਡਾਂ/ਕਾਰਪੋਰੇਸ਼ਨਾਂ...















