ਚੰਡੀਗੜ੍ਹ: ਨਵੇਂ ਸਾਲ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। CM ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਚੀਫ ਸੈਕਟਰੀ ਨੇ 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਲਈ ਮੁੱਖ ਸਕੱਤਰ ਨੇ DC ਤੇ ਹੋਰ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਹੈ।ਪੱਤਰ ਵਿਚ ਲਿਖਿਆ ਗਿਆ ਹੈ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।