AAP ਨੂੰ ਹਰਾ ਚੰਡੀਗੜ੍ਹ ਦੇ ਮੇਅਰ ਦੀ ਕੁਰਸੀ ‘ਤੇ BJP ਦਾ ਹੋਇਆ ਕਬਜ਼ਾ

BJP ਦੇ ਅਨੂਪ ਗੁਪਤਾ ਦੇ ਸਿਰ ਸਜਿਆ ਮੇਅਰ ਦਾ ਤਾਜ ਭਾਜਪਾ ਦੇ ਅਨੂਪ ਗੁਪਤਾ ਚੰਡੀਗੜ੍ਹ ਨਗਰ ਨਿਗਮ (MC) ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਸਬੀਰ ਲਾਡੀ ਨੂੰ ਹਰਾਇਆ ਹੈ। ਚੋਣਾਂ ਵਿੱਚ ਭਾਜਪਾ ਨੂੰ 15 ਵੋਟਾਂ ਮਿਲੀਆਂ। ਜਿਸ ਵਿੱਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਆਪ ਦੇ ਉਮੀਦਵਾਰ ਨੂੰ ਸਿਰਫ਼ 14 ਵੋਟਾਂ ਮਿਲੀਆਂ। ਇਸ ਵਿੱਚ ਕੋਈ ਕਰਾਸ ਵੋਟਿੰਗ ਨਹੀਂ ਹੋਈ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਵੋਟਿੰਗ ਤੋਂ ਗੈਰਹਾਜ਼ਰ ਰਹੇ।

AnupGupta

ਦੱਸ ਦੇਈਏ ਭਾਜਪਾ ਨੇ ਨਿਗਮ ਦੀ ਪਹਿਲੀ ਵਾਰ ਚੋਣ ਜਿੱਤਣ ਵਾਲੇ ਅਨੂਪ ਗੁਪਤਾ ਨੂੰ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਦੂਜੇ ਪਾਸੇ ‘ਆਪ’ ਨੇ ਆਪਣੇ ਕੌਂਸਲਰ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਸੀ ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਹਰਜੀਤ ਸਿੰਘ ਨੂੰ ਉਮੀਦਵਾਰ ਬਣਾਇਆ ਦੂਜੇ ਪਾਸੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਸ਼ਰਮਾ ਨੂੰ ਉਮੀਦਵਾਰ ਬਣਾਇਆ ਸੀ |

AnupGupta

ਮੇਅਰ ਦੇ ਅਹੁਦੇ ‘ਤੇ ਕੋਈ ਕਰਾਸ ਵੋਟਿੰਗ ਨਹੀਂ ਹੋਈ। ਭਾਜਪਾ ਨੂੰ ਆਪਣੀਆਂ ਸਾਰੀਆਂ 15 ਅਤੇ ‘ਆਪ’ ਨੂੰ 14 ਵੋਟਾਂ ਮਿਲੀਆਂ। ਅਨੂਪ ਗੁਪਤਾ ਇੱਕ ਵੋਟ ਦੇ ਫਰਕ ਨਾਲ ਮੇਅਰ ਬਣੇ।ਮੇਅਰ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਜਿੱਤੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਪੋਰੇਟਰ ਹਰਦੀਪ ਸਿੰਘ ਨੇ ਆਪਣੀ ਵੋਟ ਨਹੀਂ ਪਾਈ।

Post by Tarandeep singh

See also  ਆਪ੍ਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਡੀਜੀਪੀ ਦਾ ਵੱਡਾ ਬਿਆਨ