AAP Leader kuldeep dhaliwal questions akali leaders over gangsters family events hs | ਅੰਮ੍ਰਿਤਸਰ ਖ਼ਬਰਾਂ (Amritsar News)

Last Updated:

ਅੰਮ੍ਰਿਤਸਰ ਤੋਂ ਆਈ ਇਸ ਸਿਆਸੀ ਗਰਮੀ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ…

ਗੈਂਗਸਟਰਾਂ ਦੇ ਵਿਆਹਾਂ ’ਚ ਅਕਾਲੀ ਆਗੂ? ਧਾਲੀਵਾਲ ਨੇ ਖੜ੍ਹੇ ਕੀਤੇ ਤਿੱਖੇ ਸਵਾਲ

ਅੰਮ੍ਰਿਤਸਰ ਤੋਂ ਆਈ ਇਸ ਸਿਆਸੀ ਗਰਮੀ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ ’ਤੇ ਗੈਂਗਸਟਰਾਂ ਦੇ ਪਰਿਵਾਰਾਂ ਨਾਲ ਨੇੜਤਾ ਦੇ ਗੰਭੀਰ ਦੋਸ਼ ਲਗਾਏ ਹਨ।

ਧਾਲੀਵਾਲ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਓਸੇ ਵੇਲੇ ਅਕਾਲੀ ਦਲ ਦੇ ਵੱਡੇ ਆਗੂ ਗੈਂਗਸਟਰਾਂ ਦੇ ਪਰਿਵਾਰਕ ਸਮਾਗਮਾਂ ਵਿੱਚ ਸ਼ਾਮਿਲ ਹੋ ਰਹੇ ਹਨ, ਜੋ ਸੂਬੇ ਦੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਲਈ ਖ਼ਤਰਨਾਕ ਸੰਕੇਤ ਹੈ।

ਆਪ ਆਗੂ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਦੀਆਂ ਤਸਵੀਰਾਂ ਜਨਤਕ ਕਰਦਿਆਂ ਦੱਸਿਆ ਕਿ ਇਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਸਾਫ਼ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਦੀ ਸਿਆਸਤ ਅਤੇ ਤਰਜੀਹਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।

ਧਾਲੀਵਾਲ ਨੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਇਕ ਪਾਸੇ ਸੁਖਬੀਰ ਬਾਦਲ ਹਰ ਦੂਜੇ-ਤੀਜੇ ਦਿਨ ਬਿਆਨ ਦਿੰਦੇ ਹਨ ਕਿ ਪੰਜਾਬ ਵਿੱਚ ਗੈਂਗਸਟਰਵਾਦ ਖ਼ਤਮ ਨਹੀਂ ਹੋ ਰਿਹਾ, ਪਰ ਦੂਜੇ ਪਾਸੇ ਉਹੀ ਆਗੂ ਗੈਂਗਸਟਰਾਂ ਦੇ ਪਰਿਵਾਰਕ ਵਿਆਹਾਂ ਵਿੱਚ ਸ਼ਾਮਿਲ ਹੋ ਕੇ ਇਹ ਸਾਬਤ ਕਰ ਰਹੇ ਹਨ ਕਿ ਉਨ੍ਹਾਂ ਦੀ ਸਿਆਸਤ ਗੈਂਗਸਟਰਾਂ ਦੇ ਸਿਰ ’ਤੇ ਖੜ੍ਹੀ ਹੈ।

See also  ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ

ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਦਲ ਦੀ ਰਾਜਨੀਤਕ ਲੜਾਈ ਦਾ ਮਕਸਦ ਪੰਜਾਬ ਦੀ ਸੱਤਾ ਤੱਕ ਪਹੁੰਚਣ ਲਈ ਗੈਂਗਸਟਰਾਂ ਨੂੰ ਵਰਤਣਾ ਹੈ। ਧਾਲੀਵਾਲ ਨੇ ਕਿਹਾ ਕਿ ਜਿਹੜੀ ਪਾਰਟੀ ਅੱਜ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕ ਰਹੀ ਹੈ, ਉਹੀ ਪਾਰਟੀ ਪਰਦੇ ਪਿੱਛੇ ਅਪਰਾਧਿਕ ਤਾਕਤਾਂ ਨਾਲ ਸਾਂਝ ਪਾ ਰਹੀ ਹੈ।

ਆਪ ਵਿਧਾਇਕ ਨੇ ਪਿਛਲੇ ਦੌਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਅੱਤਵਾਦ ਦੀ ਅੱਗ ਵਿੱਚ ਝੋਕਿਆ ਅਤੇ ਅੱਜ ਉਹੀ ਸੋਚ ਗੈਂਗਸਟਰਵਾਦ ਦੇ ਰੂਪ ਵਿੱਚ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਸ ਕਾਲੇ ਦੌਰ ਲਈ ਕਾਂਗਰਸ ਜ਼ਿੰਮੇਵਾਰ ਸੀ, ਉੱਥੇ ਅਕਾਲੀ ਦਲ ਵੀ ਬਰਾਬਰ ਦਾ ਦੋਸ਼ੀ ਹੈ।

ਧਾਲੀਵਾਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਿਆਸੀ ਤਾਕਤਾਂ ਤੋਂ ਸਾਵਧਾਨ ਰਹਿਣ, ਜਿਹੜੀਆਂ ਆਪਣੇ ਸਿਆਸੀ ਲਾਭ ਲਈ ਪੰਜਾਬ ਦੇ ਨੌਜਵਾਨਾਂ ਅਤੇ ਅਮਨ-ਕਾਨੂੰਨ ਨਾਲ ਖਿਲਵਾਡ਼ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਅਤੇ ਅਕਾਲੀਆਂ ਨੇ ਮਿਲ ਕੇ ਪੰਜਾਬ ਨੂੰ ਅੱਗ ਦੀ ਭੱਠੀ ਵਿੱਚ ਧੱਕਿਆ ਸੀ ਅਤੇ ਹੁਣ ਫਿਰ ਗੈਂਗਸਟਰਾਂ ਨੂੰ ਪਾਲ ਕੇ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ।

ਅੰਤ ਵਿੱਚ ਧਾਲੀਵਾਲ ਨੇ ਦ੍ਰਿੜਤਾ ਨਾਲ ਕਿਹਾ ਕਿ ਚਾਹੇ ਵਿਰੋਧੀ ਪਾਰਟੀਆਂ ਜੋ ਮਰਜ਼ੀ ਹਥਕੰਡੇ ਅਪਣਾਉਣ, ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ’ਤੇ ਕਾਇਮ ਹੈ ਅਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਨੂੰ ਜੜ੍ਹੋਂ ਮੁਕਾਉਣ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।

Source link