aap meeting in amritsar before sri akal takht appearance latest update | ਅੰਮ੍ਰਿਤਸਰ ਖ਼ਬਰਾਂ (Amritsar News)

0
2
aap meeting in amritsar before sri akal takht appearance latest update | ਅੰਮ੍ਰਿਤਸਰ ਖ਼ਬਰਾਂ (Amritsar News)



Last Updated:Jun 28, 2026 12:07 PM ISTਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ AAP ਦੀ ਹਾਈ-ਲੇਵਲ ਮੀਟਿੰਗ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕੀ ਪ੍ਰੈੱਸ ਕਾਨਫਰੰਸ ਵਿੱਚ ਪਾਰਟੀ ਆਪਣਾ ਵੱਡਾ ਰੁਖ਼ ਸਪੱਸ਼ਟ ਕਰੇਗੀ? ਪੂਰੀ ਜਾਣਕਾਰੀ ਪੜ੍ਹੋ।News18ਅੰਮ੍ਰਿਤਸਰ ਅੱਜ ਪੰਜਾਬ ਦੀ ਸਿਆਸਤ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਆਮ ਆਦਮੀ ਪਾਰਟੀ ਦੀ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ। ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਸ ਮੰਥਨ ਲਈ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਪੇਸ਼ੀ ਤੋਂ ਪਹਿਲਾਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਮੀਟਿੰਗ ਦੌਰਾਨ ਮੌਜੂਦਾ ਸਥਿਤੀ ਅਤੇ ਅਗਲੀ ਰਣਨੀਤੀ ‘ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਸਵੇਰੇ ਕਰੀਬ 11:30 ਵਜੇ ਸਰਕਟ ਹਾਊਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਸਾਂਝੀ ਪ੍ਰੈੱਸ ਕਾਨਫਰੰਸ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਮਾਮਲੇ ‘ਤੇ ਆਪਣਾ ਅਧਿਕਾਰਤ ਰੁਖ਼ ਸਪੱਸ਼ਟ ਕਰ ਸਕਦੀ ਹੈ।ਦੂਜੇ ਪਾਸੇ, ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਪੱਤਰ ਭੇਜਿਆ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਜੇ ਤੱਕ ਕੋਈ ਅਧਿਕਾਰਤ ਸੰਮਨ ਨਹੀਂ ਮਿਲਿਆ, ਪਰ ਉਨ੍ਹਾਂ ਪਹਿਲਾਂ ਹੀ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਸੰਮਨ ਮਿਲਦਾ ਹੈ ਤਾਂ ਉਹ ਜ਼ਰੂਰ ਪੇਸ਼ ਹੋਣਗੇ।ਪਾਰਟੀ ਦੇ ਕਈ ਸਿੱਖ ਵਿਧਾਇਕ ਵੀ ਇਸ ਮਾਮਲੇ ਵਿੱਚ ਧਾਰਮਿਕ ਸੰਸਥਾ ਦੇ ਸੱਦੇ ਦਾ ਸਨਮਾਨ ਕਰਨ ਦੇ ਹੱਕ ਵਿੱਚ ਦੱਸੇ ਜਾ ਰਹੇ ਹਨ। ਇਸ ਕਰਕੇ ਅੱਜ ਦੀ ਮੀਟਿੰਗ ਵਿੱਚ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦੁਪਹਿਰ 2:30 ਵਜੇ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਬਣੇ ਨਵੇਂ ਓਵਰਬ੍ਰਿਜ ਦਾ ਉਦਘਾਟਨ ਕਰਨ ਦਾ ਵੀ ਪ੍ਰੋਗਰਾਮ ਹੈ। ਉਦਘਾਟਨ ਤੋਂ ਬਾਅਦ ਉਹ ਮੀਡੀਆ ਨਾਲ ਵੀ ਗੱਲਬਾਤ ਕਰਨਗੇ।ਫਿਲਹਾਲ ਸਿਆਸੀ ਨਜ਼ਰਾਂ ਅੱਜ ਹੋਣ ਵਾਲੀ ਮੀਟਿੰਗ ਅਤੇ ਪ੍ਰੈੱਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ। ਦੇਖਣਾ ਇਹ ਹੋਵੇਗਾ ਕਿ ਕੀ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੇਸ਼ੀ ਤੋਂ ਪਹਿਲਾਂ ਕੋਈ ਸਪੱਸ਼ਟ ਰਣਨੀਤੀ ਜਾਂ ਵੱਡਾ ਸਿਆਸੀ ਸੰਦੇਸ਼ ਦਿੰਦੀ ਹੈ ਜਾਂ ਨਹੀਂ।Location :Amritsar,PunjabFirst Published :Jun 28, 2026 12:07 PM ISTRead More



Rozana Times

LEAVE A REPLY

Please enter your comment!
Please enter your name here