ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ‘ਤੇ ਬਦਮਾਸ਼ਾਂ ਵੱਲੋਂ ਹਮਲਾ, ਬਾਲ-ਬਾਲ ਬੱਚਿਆ ਪਰਿਵਾਰ

ਜਲੰਧਰ: ਜਲੰਧਰ ਪੱਛਮ ਵਿਧਾਨ ਸਭਾ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਜਦੋਂ ਬਦਮਾਸ਼ਾਂ ਵੱਲੋਂ ਗੱਡੀ ਤੇ ਹਮਲਾ ਕੀਤਾ ਗਿਆ ਤਾਂ ਉਸ ਸਮੇਂ ਵਿਧਾਇਕ ਦਾ ਪਰਿਵਾਰ ਵੀ ਕਾਰ ‘ਚ ਸਵਾਰ ਸੀ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਬਾਈਕਾਂ ‘ਤੇ ਆਏ 5-6 ਨੌਜਵਾਨ ਨੇ ਉਨ੍ਹਾਂ ਦੀ ਕਾਰ ਘੇਰ ਲਈ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਛੁੱਟੀ ਦਾ ਐਲਾਨ

ਜਦੋਂ ਵਿਧਾਇਕ ਅੰਗੁਰਾਲ ਕਾਰ ਤੋਂ ਬਾਹਰ ਆਇਆ ਤਾਂ ਉਸ ਨੂੰ ਦੇਖ ਕੇ ਨੌਜਵਾਨ ਭੱਜ ਗਏ। ਵਿਧਾਇਕ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਤੇ ਹੁਣ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਪੁਲਿਸ ਨੇ ਨੌਜਵਾਨਾਂ ਦੀ ਪਛਾਣ ਕਰ ਲਈ ਹੈ। ਫਿਲਹਾਲ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਹੋਰ ਮੁਲਜ਼ਮਾਂ ਦੀ ਭਾਲ ਲਈ ਕਾਰਵਾਈ ਜਾਰੀ ਹੈ।

See also  ਪਾਕਿਸਤਾਨ 'ਚ ਪੈਟਰੋਲ-ਡੀਜ਼ਲ ਕੀਮਤਾਂ ਵਧੀਆਂ, ਭੜਕੇ ਲੋਕਾਂ ਨੇ ਪੈਟਰੋਲ ਪੰਪ ਨੂੰ ਲਾਈ ਅੱਗ