AAP PUNJAB: ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤੀ ਨਾਂਹ! 2027 ਦੀਆਂ ਚੋਣਾਂ ਵਿਚ ਨਹੀਂ ਲੈਣਗੇ ਹਿੱਸਾ |

0
5
ਕੀ ਤੁਹਾਡੀ ਕਿਡਨੀ ਦੇ ਰਹੀ ਜਵਾਬ? ਇਨ੍ਹਾਂ 5 ਸ਼ੁਰੂਆਤੀ ਸੰਕੇਤਾਂ ਤੋਂ ਪਛਾਣੋ ਖ਼ਤਰਾ

ਉਨ੍ਹਾਂ ਨੇ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਔਖੇ-ਸੌਖੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ।

ਪੱਟੀ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਮੁੜ ਚੋਣ ਨਹੀਂ ਲੜਨਗੇ।ਜੇਲ੍ਹ ਵਿਚ ਬੰਦ ਭੁੱਲਰ ਵੱਲੋਂ ਸਾਂਝੀ ਕੀਤੀ ਗਈ ਫੇਸਬੁੱਕ ਪੋਸਟ ਵਿਚ ਪੱਟੀ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਹਲਕੇ ਦੇ ਭੈਣ-ਭਰਾ ਪਾਰਟੀ ਵੱਲੋਂ ਉਨ੍ਹਾਂ ਨੂੰ ਦੁਬਾਰਾ ਚੋਣ ਲੜਾਉਣਾ ਚਾਹੁੰਦੇ ਹਨ, ਪਰ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।ਲੋਕਾਂ ਦੀਆਂ ਭਾਵਨਾਵਾਂ ਅੱਗੇ ਝੁਕਾਇਆ ਸਿਰਲਾਲਜੀਤ ਸਿੰਘ ਭੁੱਲਰ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਉਹ ਪੱਟੀ ਹਲਕੇ ਦੇ ਸਾਰੇ ਭੈਣਾਂ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅੱਗੇ ਉਨ੍ਹਾਂ ਦਾ ਸਿਰ ਝੁਕਦਾ ਹੈ ਅਤੇ ਉਹ ਸਾਰੀ ਜ਼ਿੰਦਗੀ ਹਲਕੇ ਦੇ ਲੋਕਾਂ ਦੇ ਰਿਣੀ ਰਹਿਣਗੇ।ਉਨ੍ਹਾਂ ਨੇ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਔਖੇ-ਸੌਖੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ।ਕਿਹੜੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ ਭੁੱਲਰ?ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜੇ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। 1 ਅਪ੍ਰੈਲ 2026 ਨੂੰ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਭੁੱਲਰ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ।ਹੁਣ ਉਨ੍ਹਾਂ ਦੀ ਇਸ ਫੇਸਬੁੱਕ ਪੋਸਟ ਨੇ ਪੱਟੀ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।Read More

Rozana Times

LEAVE A REPLY

Please enter your comment!
Please enter your name here