ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਹੁਣ ਸੁਨੀਲ ਜਾਖੜ ਨੇ ‘ਆਪ’ ਮੰਤਰੀ ਦੀ ਵੀਡੀਓ ਤੇ ਕੀਤੀ ਰਾਜਪਾਲ ਤੱਕ ਪਹੁੰਚ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿਚ ਇਕ ਹੋਰ ‘ਆਪ’ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਬਾਹਰ ਆਉਣ ਤੇ ਸਿਆਸਤ ਵਿਚ ਉਬਾਲ ਆਉਂਦਾ ਨਜ਼ਰ ਆ ਰਿਹਾ। ਜਿਥੇ ਬੀਤੇ ਦਿਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਲੋਂ ਪੰਜਾਬ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਇਤਰਾਜ਼ਯੋਗ ਵੀਡੀਓ ਨੂੰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਣ ਦਾ ਦਾਅਵਾ ਕੀਤਾ ਗਿਆ ਉਥੇ ਹੀ ਹੁਣ ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਜਾਖੜ ਨੇ ਟਵੀਟ ਜ਼ਰੀਏ ਇਕ ਪੋਸਟ ਪਾ ਕੇ ਕਿਹਾ ਕਿ ਮੈਂ ਮਾਣਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਇਕ ਹੋਰ ‘ਆਪ’ ਮੰਤਰੀ ਖ਼ਿਲਾਫ਼ ਲਗਾਏ ਗਏ ਨੈਤਿਕ ਗਿਰਾਵਟ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਸ਼ੁਰੂ ਕਰਨ ਲਈ ਬੇਨਤੀ ਪੱਤਰ ਲਿਖ ਰਿਹਾ ਹਾਂ। ਮੇਰੀ ਅਪੀਲ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜੇਕਰ ਇਹ ਦੋਸ਼ ਸਹੀ ਪਾਏ ਜਾਂਦੇ ਹਨ, ਤਾਂ ਇਸ ਵਾਰ ਢੁੱਕਵੀਂ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਭਗਵੰਤ ਮਾਨ ਸਰਕਾਰ ਦੇ ਪਹਿਲਾ ਅਜਿਹੇ ਹੀ ਇਕ ਮੰਤਰੀ ਦੇ ਮਾਮਲੇ ਵਿਚ ਵਿਖਾਈ ਦਿੱਤੇ ਹੰਕਾਰੀ, ਗੈਰ-ਕਾਨੂੰਨੀ ਅਤੇ ਗੈਰ-ਜ਼ਿੰਮੇਵਾਰਾਨਾ ਵਿਹਾਰ ਵਾਲੀ ਗੱਲ ਦੁਹਰਾਈ ਨਾ ਜਾ ਸਕੇ ਅਤੇ ਸਰਕਾਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਜਾ ਸਕੇ।

See also  ਪਾਕਿਸਤਾਨ ਵਿਚ ਹਿੰਦੂ ਕੂੜੀ ਨਾਲ ਜਬਰਜਨਾਹ ਕਰਨ ਤੋਂ ਬਾਅਦ ਕਰਾਇਆ ਧਰਮ ਪਰਿਵਰਤਨ