ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਦੀ ਪੇਸ਼ੀ ਹੋਵੇਗੀ। ਆਮ ਆਦਮੀ ਪਾਰਟੀ ਦੇ ਸਾਰੇ ਸਿੱਖ ਮੰਤਰੀ ਅਤੇ ਵਿਧਾਇਕ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਪੇਸ਼ ਹੋਣਗੇ। ਇਸ ਦੇ ਨਾਲ ਹੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਿੱਖ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਣਗੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਵੇਰੇ 11 ਵਜੇ ਸਾਰੇ ਸਿੱਖ ਵਿਧਾਇਕਾਂ ਨੂੰ ਤਲਬ ਕੀਤਾ ਹੈ। ਬੇਅਦਬੀ ਵਿਰੋਧੀ ਕਾਨੂੰਨ ਸਬੰਧੀ ਇਸ ਪੇਸ਼ੀ ਨੂੰ ਲੈ ਕੇ ਸਿਆਸੀ ਅਤੇ ਪੰਥਕ ਹਲਕਿਆਂ ਦੀਆਂ ਨਜ਼ਰਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਟਿਕੀਆਂ ਹੋਈਆਂ ਹਨ।







