SAD-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ BJP ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਵਿੱਚ ਦੋਹਰੀ ਗੇਮ ਖੇਡ ਰਹੀ ਹੈ। ਵੜਿੰਗ ਨੇ ਕਿਹਾ ਕਿ ਇੱਕ ਪਾਸੇ BJP ਵੱਲੋਂ SAD ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਸਾਰੀਆਂ ਸੀਟਾਂ ’ਤੇ ਚੋਣ ਲੜਨ ਦੀ ਗੱਲ ਕੀਤੀ ਜਾ ਰਹੀ ਹੈ। ਉੱਧਰ BJP ਆਗੂ ਪਰਮਿੰਦਰ ਸਿੰਘ ਬਰਾੜ ਨੇ ਵੜਿੰਗ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਵੜਿੰਗ ਪਹਿਲਾਂ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਅੰਦਰਖਾਤੇ ਕੋਈ ਸਮਝੌਤਾ ਨਹੀਂ ਕੀਤਾ। ਗਠਜੋੜ ਦੀਆਂ ਸੰਭਾਵਨਾਵਾਂ ਵਿਚਾਲੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ।















