ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਤੇ ਅਕਾਲੀ ਦਲ ਨੇ ‘ਆਪ’ ਸਰਕਾਰ ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਇਕ ਵਾਰ ਫਿਰ ਤੋਂ ਸਾਵਾਲਾਂ ਦੇ ਘੇਰੇ ‘ਚ ਘਿਰਦੀ ਨਜ਼ਰ ਆ ਰਹੀ ਹੈ। 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸੀ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਅਕਾਲੀ ਲੀਡਰਾਂ ਵੱਲੋਂ ਦਿੱਲੀ ਸਰਕਾਰ ਦੀ ਇਸ ਕਾਰਵਾਈ ਤੇ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕਠਪੁਤਲੀ ਭਗਵੰਤ ਮਾਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਅਪੀਲ ਨੂੰ 7 ਵਾਰ ਰੱਦ ਕਰਨਾ ਮਨੁੱਖਤਾ ਵਿਰੁੱਧ ਕੀਤਾ ਗਿਆ ਇੱਕ ਘਿਨਾਉਣਾ ਅਪਰਾਧ ਹੈ। ਇਨ੍ਹਾਂ ਦੋਵਾਂ ਨੇ ਮਿਲ ਕੇ ਸਿੱਖ ਸੰਗਤ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ। ਪ੍ਰੋ. ਭੁੱਲਰ ਜੀ ਦੀ ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ 29 ਸਾਲਾਂ ਤੋੰ ਜੇਲ੍ਹ ਵਿੱਚ ਰੱਖ ਕੇ ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਉਸ ਦੀ ਘੋਰ ਨਿਖੇਧੀ ਕਰਦਾ ਹੈ ਅਤੇ ਮੈਂ ਪ੍ਰੋ. ਭੁੱਲਰ ਜੀ ਨੂੰ ਇਨਸਾਫ਼ ਦਵਾਉਣ ਲਈ ਪੰਥ ਨੂੰ ਇੱਕਜੁੱਟ ਹੋ ਕੇ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕਰਦਾ ਹਾਂ।”

ਉਥੇ ਹੀ ਦੂਜੇ ਪਾਸੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ “ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਪਟੀਸ਼ਨ ਨੂੰ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋਂ ਚਾਰ ਸਾਲਾਂ ਤੱਕ ਲਟਕਾ ਕੇ ਰੱਖਣ ਤੋਂ ਬਾਅਦ ਰੱਦ ਕਰਨ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਤੇ ਉਸ ਦੀ ਕਠਪੁਤਲੀ ਭਗਵੰਤ ਮਾਨ ਸਿੱਖ ਵਿਰੋਧੀ ਹਨ। ਇਨ੍ਹਾਂ ਨੇ ਮਨੁੱਖਤਾ ਦੇ ਆਧਾਰ ‘ਤੇ ਵੀ ਰਿਹਾਈ ਦੀ ਸਿਫ਼ਾਰਸ਼ ਨਹੀਂ ਕੀਤੀ।”

ਇਸ ਤੋਂ ਇਲਾਵਾ ਆਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਦਿੱਲੀ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ “ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦੇਣਾ ਬੇਹੱਦ ਮੰਦਭਾਗਾ ਹੈ। ਪ੍ਰੋ. ਭੁੱਲਰ 29 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਸਰੀਰਕ ਤੇ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਪਰ ਫਿਰ ਵੀ ਕੇਜਰੀਵਾਲ ਸਰਕਾਰ ਉਹਨਾਂ ਨੂੰ ਰਿਹਾਅ ਕਰਨ ਲਈ ਰਾਜ਼ੀ ਨਹੀਂ। ਕੀ ਭਗਵੰਤ ਮਾਨ ਸਾਬ ਆਪਣੇ ਆਕਾ ਤੋਂ ਪੁੱਛਣਗੇ ਕਿ ਜੋ ਵਿਅਕਤੀ ਇੰਨਾ ਬਿਮਾਰ ਹੈ, ਉਸ ਤੋਂ ਕਿਸ ਗੱਲ ਦਾ ਖ਼ਤਰਾ ਹੈ ? ਅਖੌਤੀ ਪੰਥਕ ਲੋਕ ਹਮੇਸ਼ਾ ਅਕਾਲੀ ਦਲ ਦਾ ਵਿਰੋਧ ਕਰਦੇ ਰਹਿੰਦੇ ਹਨ, ਕੀ ਉਹ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨਗੇ ? ਪ੍ਰੋ. ਭੁੱਲਰ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।”

See also  ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਚੰਡੀਗੜ੍ਹ ਸੀਟ ਤੋਂ ਲੜੇਗੀ ਲੋਕ ਸਭਾ ਚੋਣ!

Related posts: