Akali Dal releases schedule of rallies for 2027 elections 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ… |

Last Updated:

ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ…

(ਫੋਟੋ ਕੈ. ਫੇਸਬੁੱਕ)

ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਅਕਾਲੀ ਦਲ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਰੈਲੀਆਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਮੁਹਿੰਮ ਦਾ ਨਾਮ ’ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਲਿਆਓ’ ਰੱਖਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵਿਸਾਖੀ ਤੱਕ 40 ਹਲਕਿਆਂ ਵਿੱਚ ਵਿਸ਼ਾਲ ਰੈਲੀਆਂ ਕਰੇਗਾ। ਪਹਿਲੀ ਰੈਲੀ 17 ਫਰਵਰੀ ਕਾਦੀਆਂ ਤੋਂ ਸ਼ੁਰੂ ਹੋਵੇਗੀ।

ਇਸ ਵਿਚ ਪੰਜਾਬ ਦੇ ਮਸਲਿਆਂ ਨੂੰ ਉਭਾਰਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ’ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ ਤਹਿਤ 17 ਫਰਵਰੀ ਤੋਂ ਕਾਦੀਆਂ ਤੋਂ ਪਹਿਲੇ ਪੜਾਅ ਦੀਆਂ ਰੈਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਭੱਖਦੇ ਸਾਰੇ ਮਸਲੇ ਇਹਨਾਂ ਰੈਲੀਆਂ ਵਿਚ ਚੁੱਕਾਂਗੇ ਅਤੇ ਸੂਬੇ ਪ੍ਰਤੀ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਾਂਗੇ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬੀ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਜਾਣਗੇ ਜੋ ਇਕੱਲਾ ਹੀ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਦੇ ਸਮਰਥ ਹੈ।

ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿਚ 13 ਅਪ੍ਰੈਲ ਵਿਸਾਖੀ ਤੱਕ 40 ਰੈਲੀਆਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ 31 ਮਾਰਚ ਤੱਕ 28 ਰੈਲੀਆਂ ਹੋਣਗੀਆਂ ਜਿਹਨਾਂ ਦੀ ਰੂਪ ਰੇਖਾ ਤੈਅ ਕੀਤੀ ਜਾ ਰਹੀ ਹੈ। ਬਾਕੀ ਦੀਆਂ 12 ਰੈਲੀਆਂ ਅਪ੍ਰੈਲ ਵਿਚ ਹੋਣਗੀਆਂ।

See also  ਨਾਭਾ ਵਿਖੇ ਧਾਰਮਿਕ ਸਮਾਗਮ ਵਿੱਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ

Source link