Last Updated:Apr 21, 2026 9:20 PM ISTਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਮੋਟਰਸਾਈਕਲ ਵੀ ਜ਼ਬਤ ਕੀਤੇ, ਜਿਨ੍ਹਾਂ ‘ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਪੰਜਾਬ ਭਰ ਵਿੱਚ ਹੈਰੋਇਨ ਸਪਲਾਈ ਕਰ ਰਿਹਾ ਸੀ।Amritsar ਤੋਂ 7 ਕਿਲੋ ਹੈਰੋਇਨ ਸਮੇਤ 5 ਵਿਅਕਤੀ ਗ੍ਰਿਫ਼ਤਾਰਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਇਸ ਤਰ੍ਹਾਂ ਹੋਈ:ਦੀਪਕ ਸਿੰਘ ਉਰਫ਼ ਦੀਪੂ (22), ਹਰਕ੍ਰਿਸ਼ਨ ਨਗਰ, ਛੇਹਰਟਾ, ਅੰਮ੍ਰਿਤਸਰਪ੍ਰਿੰਸ ਸਿੰਘ ਉਰਫ਼ ਪ੍ਰਿੰਸ, ਪਿੰਡ ਕੋਹਾਲਾ, ਅੰਮ੍ਰਿਤਸਰਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19), ਗੁਰਪ੍ਰੀਤ ਸਿੰਘ ਉਰਫ਼ ਗੋਪੀ (21), ਸਾਰੇ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਮੋਟਰਸਾਈਕਲ ਵੀ ਜ਼ਬਤ ਕੀਤੇ, ਜਿਨ੍ਹਾਂ ‘ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਪੰਜਾਬ ਭਰ ਵਿੱਚ ਹੈਰੋਇਨ ਸਪਲਾਈ ਕਰ ਰਿਹਾ ਸੀ।ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਆਪ੍ਰੇਸ਼ਨ ਦੌਰਾਨ ਦੀਪਕ ਉਰਫ਼ ਦੀਪੂ ਨੂੰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਤੋਂ ਹੋਰ ਖੁਲਾਸਿਆਂ ਤੋਂ 2.6 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਨਾਲ ਕੁੱਲ ਬਰਾਮਦਗੀ 4.04 ਕਿਲੋ ਹੋ ਗਈ।ਬਾਕੀ ਤਿੰਨ ਮੁਲਜ਼ਮਾਂ (ਰਜਿੰਦਰ ਉਰਫ਼ ਘੁੱਦੂ, ਰਣਦੀਪ ਉਰਫ਼ ਦਿਲ, ਗੁਰਪ੍ਰੀਤ ਉਰਫ਼ ਗੋਪੀ) ਨੂੰ 1.01 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਚੌਥਾ ਮੁਲਜ਼ਮ ਪ੍ਰਿੰਸ ਸਿੰਘ ਉਰਫ਼ ਪ੍ਰਿੰਸ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਪੁਲਿਸ ਕਮਿਸ਼ਨ ਨੇ ਕਿਹਾ ਕਿ ਗ੍ਰਿਫ਼ਤਾਰ ਦੀਪਕ ਉਰਫ਼ ਦੀਪੂ ਉੱਤੇ ਪਹਿਲਾਂ ਵੀ ਖੰਨਾ ਥਾਣੇ ਵਿਖੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਕੇਸ ਦਰਜ ਹੈ। ਇਸ ਸਬੰਧੀ ਦੋ ਮਾਮਲੇ:ਥਾਣਾ ਛੇਹਰਟਾ: ਐਫਆਈਆਰ ਨੰਬਰ 77, ਮਿਤੀ 08-04-2026ਥਾਣਾ ਛਾਉਣੀ: ਐਫਆਈਆਰ ਨੰਬਰ 61, ਮਿਤੀ 17-04-2026Read More
Rozana Times















