ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਹਸਪਤਾਲ ‘ਚ ਜ਼ਹਿਰ ਦੇ ਕੇ ਮਾਰਨ ਦੀ ਕੀਤੀ ਗਈ ਕੋਸ਼ਿਸ਼

ਪਾਕਿਸਤਾਨ: ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ ਵਿਚ ਮਾਰਨ ਦੀ ਸਾਜਿਸ਼ ਕੀਤੀ ਗਈ ਹੈ। ਸਿਹਤ ਖਰਾਬ ਹੋਣ ਦੇ ਚੱਲਦਿਆ ਦਾਊਦ ਨੂੰ ਪਾਕਿਸਤਾਨ ਦੇ ਕਰਾਚੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਗੱਲ ਕਰੀਏ ਤਾਂ ਦਾਊਦ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਫਿਲਹਾਲ ਇਸ ਗੱਲ ਦੀ ਕੋਈ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦਾਊਦ ਇਬਰਾਹਿਮ ਨੂੰ ਹਸਪਤਾਲ ਦੇ ਅੰਦਰ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ ਅਤੇ ਉਹ ਆਪਣੀ ਮੰਜ਼ਿਲ ‘ਤੇ ਇਕੱਲਾ ਮਰੀਜ਼ ਹੈ। ਸਿਰਫ ਖਾਸ ਲੋਕਾਂ ਨੂੰ ਹੀ ਦਾਊਦ ਨਾਲ ਮਿਲਣ ਦੀ ਇਜਾਜ਼ਤ ਹੈ।

See also  ਪਾਕਿਸਤਾਨ ਡਰੋਨਾਂ ਰਾਹੀ ਭਾਰਤੀ ਖੇਤਰ 'ਚ ਦਸਤਕ ਦੇਣ ਤੋ ਨਹੀਂ ਰਿਹਾ ਬਾਜ਼।