ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਰੂਰਲ ਪੁਲਿਸ ਨੇ ASI ਜਸਵੰਤ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਕਰਨ ਖ਼ਿਲਾਫ਼ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪਿੰਡ ਕੰਦੋਵਾਲੀਆ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਕਰਨ ਦੇ ਪੈਰ ਵਿੱਚ ਗੋਲੀ ਲੱਗੀ। ਅੰਮ੍ਰਿਤਸਰ: ਪੁਲਿਸ ਵੱਲੋਂ ASI ਜਸਵੰਤ ਸਿੰਘ ‘ਤੇ ਗੋਲੀ ਚਲਾਉਣ ਵਾਲੇ ਦਾ ਐਨਕਾਊਂਟਰ !ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਰੂਰਲ ਪੁਲਿਸ ਨੇ ASI ਜਸਵੰਤ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਕਰਨ ਖ਼ਿਲਾਫ਼ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪਿੰਡ ਕੰਦੋਵਾਲੀਆ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਕਰਨ ਦੇ ਪੈਰ ਵਿੱਚ ਗੋਲੀ ਲੱਗੀ।ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਰਨ ਵੱਲੋਂ ਪਹਿਲਾਂ ASI ਜਸਵੰਤ ‘ਤੇ ਗੋਲੀ ਚਲਾਈ ਗਈ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।ਪਿਛਲੇ ਦਿਨੀਂ ਮਜੀਠਾ ਵਿੱਚ ਪੁਲਿਸ ਦੀ ਗ੍ਰਿਫ਼ਤ ਤੋਂ ਹੋਇਆ ਸੀ ਫਰਾਰ…ਪਿਛਲੇ ਦਿਨੀਂ ਮਜੀਠਾ ਵਿੱਚ ਇੱਕ ਬਰਾਮਦਗੀ ਦੌਰਾਨ ਮੁਲਜ਼ਮ ਕਰਨ ਪੁਲਿਸ ਦੀ ਗ੍ਰਿਫ਼ਤ ਤੋਂ ਭੱਜ ਗਿਆ ਸੀ। ਇਸ ਤੋਂ ਬਾਅਦ ਪੁਲਿਸ ਟੀਮਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਪਿੰਡ ਕੰਦੋਵਾਲੀਆ ਵਿੱਚ ਪੁਲਿਸ ਨੇ ਉਸ ਨੂੰ ਘੇਰ ਲਿਆ। ਇਸ ਦੌਰਾਨ ਹੋਈ ਕਾਰਵਾਈ ਵਿੱਚ ਕਰਨ ਦੇ ਪੈਰ ਵਿੱਚ ਗੋਲੀ ਲੱਗਣ ਦੀ ਜਾਣਕਾਰੀ ਹੈ। ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰਤ ਬਿਆਨ ਅਤੇ ਘਟਨਾ ਦੇ ਪੂਰੇ ਵੇਰਵੇ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਹੋਰ ਸਪੱਸ਼ਟ ਜਾਣਕਾਰੀ ਮਿਲ ਸਕੇਗੀ।Read More







