ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼, ED ਸਾਹਮਣੇ ਨਹੀਂ ਹੋਣਗੇ ਪੇਸ਼

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇਕ ਵਾਰ ਫਿਰ ਤੋਂ ED ਸਾਹਮਣੇ ਪੇਸ਼ ਨਹੀਂ ਹੋਣਗੇ। ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਤੀਸਰੀ ਵਾਰੀ ਨੋਟਿਸ ਜਾਰੀ ਕੀਤਾ ਗਿਆ ਸੀ। ‘ਆਪ’ ਨੇ ਜਾਂਚ ਏਜੰਸੀ ਦੇ ਨੋਟਿਸ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਲਿਖਤੀ ਜਵਾਬ ਭੇਜਿਆ ਹੈ।

ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ ਬਿਗੁਲ, ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਏਜੰਸੀ ਨਾਲ ਸਹਿਯੋਗ ਕਰਨ ਲਈ ਤਿਆਰ ਹਨ ਪਰ ਇਹ ਸੰਮਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਰਾਦੇ ਨਾਲ ਭੇਜੇ ਗਏ ਸਨ। ਪਾਰਟੀ ਨੇ ਕਿਹਾ, “ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ ਹੈ? ਨੋਟਿਸ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ।

ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ

‘ਆਪ’ ਕਨਵੀਨਰ ਕੇਜਰੀਵਾਲ ਨੂੰ ਈਡੀ ਵਲੋਂ ਇਹ ਤੀਜਾ ਨੋਟਿਸ ਹੈ, ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ।

 

 

See also  ਅਰਵਿੰਦ ਕੇਜਰੀਵਾਲ ਪਹੁੰਚੇ ਸੀਬੀਆਈ ਦਫਤਰ, ਆਪ ਦੇ ਵਿਧਾਇਕਾਂ ਨੇ ਬੀਜੇਪੀ ਖਿਲਾਫ ਕੀਤੀ ਨਾਅਰੇਬਾਜ਼ੀ