ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਸਤੰਬਰ: ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ 16 ਸਤੰਬਰ, 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ … Read more

ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ 

ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣ ਦੇ ਬਾਵਜੂਦ ਲੋਕਾਂ ਨੂੰ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ ਸਿਹਤ ਟੀਮਾਂ ਨੇ ਵਾਰ-ਵਾਰ ਉਲੰਘਣਾ ਕਰਨ ਵਾਲੇ 8000 ਵਿਅਕਤੀਆਂ ਦੇ ਕੀਤੇ ਚਲਾਨ  ਚੰਡੀਗੜ੍ਹ/ਐਸ.ਏ.ਐਸ.ਨਗਰ, 15 ਸਤੰਬਰ: ਮੁੱਖ ਮੰਤਰੀ … Read more

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ: ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ … Read more

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੂੰ ਪਾਕਿਸਤਾਨ ਵਿੱਚ ਬੈਠੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਤੇ ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ 13 ਸਤੰਬਰ 2023 ਨੂੰ ਉਨ੍ਹਾਂ ਦੀ ਈ-ਮੇਲ bjpspsgrewal@gmail.com ‘ਤੇ happykhali@keemail.me ਤੋਂ ਧਮਕੀ ਭਰੀ ਈ-ਮੇਲ ਆਈ ਹੈ। ਜਿਸ … Read more

ਚਿਡੀਆਂ ਦਾ ਚੰਬਾ ਦੇ ਨਾਲ ਇੱਕ ਨਵੀਂ ਪ੍ਰੇਰਨਾ ਦੇ ਗਵਾਹ ਬਣੋ; ਟ੍ਰੇਲਰ ਕੀਤਾ ਗਿਆ ਰਿਲੀਜ਼; ਫਿਲਮ 13 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ

ਚੰਡੀਗੜ੍ਹ, 15 ਸਤੰਬਰ 2023: ਪੰਜਾਬੀ ਸਿਨੇਮਾ ਦੀ ਨਵੀਂ ਦਿਸ਼ਾ ਨੂੰ ਪ੍ਰਫੁੱਲਤ ਕਰਦੇ ਹੋਏ ਖਰੌੜ ਫਿਲਮਜ਼ ਅਤੇ ਫਰੂਟ ਚਾਟ ਐਂਟਰਟੇਨਮੈਂਟ ਦੇ ਹੇਠ ਦਿਮਪਲ ਖਰੌੜ ਅਤੇ ਅਭੈ ਦੀਪ ਸਿੰਘ ਮੁੱਟੀ ਦੁਆਰਾ ਨਿਰਮਿਤ ਫਿਲਮ ਚਿਡੀਆਂ ਦਾ ਚੰਬਾ ਪੇਸ਼ ਕੀਤੀ ਗਈ ਹੈ, ਜਦੋਂਕਿ ਪ੍ਰੇਮ ਸਿੰਘ ਸਿੱਧੂ ਦੁਆਰਾ ਲਿਖੀ-ਨਿਰਦੇਸ਼ਿਤ ਕੀਤੀ ਗਈ ਇਹ ਫਿਲਮ 13 ਅਕਤੂਬਰ 2023 ਨੂੰ ਰਿਲੀਜ਼ ਹੋਵੇਗੀ। ਫਿਲਮ … Read more

ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਮੁਹਾਲੀ: ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਏ … Read more

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਪੁੱਤਰ ਹੰਟਰ ਬਿਡੇਨ ਗੈਰ-ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ

ਵਾਸ਼ਿੰਗਟਨ: ਰਾਸ਼ਟਰਪਤੀ ਜੋਅ ਬਿਡੇਨ ਦੇ ਪੁੱਤਰ, ਹੰਟਰ ਬਿਡੇਨ ਨੂੰ 14 ਸਤੰਬਰ, 2023 ਨੂੰ ਝੂਠੇ ਬਿਆਨ ਦੇਣ ਦੇ ਦੋ ਮਾਮਲਿਆਂ ਅਤੇ ਗੈਰ-ਕਾਨੂੰਨੀ ਤੌਰ ‘ਤੇ ਹਥਿਆਰ ਰੱਖਣ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਹ ਦੋਸ਼ 2018 ਦੀ ਇੱਕ ਘਟਨਾ ਤੋਂ ਪੈਦਾ ਹੋਏ ਹਨ ਜਿਸ ਵਿੱਚ ਬਿਡੇਨ ਨੇ ਡੇਲਾਵੇਅਰ ਬੰਦੂਕ ਦੀ ਦੁਕਾਨ ਤੋਂ ਇੱਕ ਬੰਦੂਕ ਖਰੀਦੀ … Read more

ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਵੱਲੋਂ NSA ਨੂੰ ਚੈਲੇਂਜ, ਹਾਈ ਕੋਰਟ ‘ਚ ਸੁਣਵਾਈ ਅੱਜ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਅਤੇ ਹੋਰਨਾਂ ਨੇ ਪੰਜਾਬ ਪੁਲੀਸ ਵੱਲੋਂ ਉਨ੍ਹਾਂ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਕੇਸ ਦੀ ਸੁਣਵਾਈ ਅੱਜ 15 ਸਤੰਬਰ 2023 ਨੂੰ ਹੋਣੀ ਹੈ। ਪੰਜਾਬ ਅਤੇ ਕੇਂਦਰ ਸਰਕਾਰ ਨੇ ਅੱਜ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਨਾ … Read more

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ-ਕੇਜਰੀਵਾਲ

ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ … Read more

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਜਲੰਧਰ, 14 ਸਤੰਬਰ: ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਵਿਚਾਰ ਪੇਸ਼ … Read more

ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ

ਬੱਚਿਆਂ ਦੀ ਭਲਾਈ ਲਈ ਬਾਲ ਅਧਿਕਾਰਾਂ ਬਾਲ ਰੱਖਿਆ ਵਿਸ਼ੇ ‘ਤੇ  ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਬੱਚਿਆਂ ਦੀ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ … Read more

ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ … Read more

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

 ਬੀਤੇ 5 ਮਹੀਨਿਆਂ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ.  ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ  ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ … Read more

ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼    ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ … Read more

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਵਿਸ਼ਵ ਪੱਧਰੀ ਓਰਲ ਹੈਲਥਕੇਅਰ ਸਰਵਿਸਿਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਟਰੌਮਾ ਵਾਰਡ ਦੇ ਨਾਲ ਨਾਲ ਸੁਪਰ-ਸਪੈਸ਼ਲਿਟੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ … Read more

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

 ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ  ਸਨਅਤਕਾਰਾਂ ਦੀਆਂ ਲੋੜਾਂ ਤੇ ਸਹੂਲਤ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਨਗੀਆਂ ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ … Read more

ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਪੰਥਕ ਰਵਾਇਤਾਂ ਅਨੁਸਾਰ ਹੋਈ ਸ਼ੁਰੂਆਤ

ਅੰਮ੍ਰਿਤਸਰ, 14 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਜੈਤੋ ਦੇ ਮੋਰਚੇ’ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਆਯੋਜਤ ਕਰਕੇ ਕੀਤੀ ਗਈ। ਮੁੱਖ ਸ਼ਤਾਬਦੀ ਸਮਾਗਮ 21 ਫ਼ਰਵਰੀ 2024 ਨੂੰ ਕੀਤਾ ਜਾਣਾ ਹੈ, ਜਦਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਅਤੇ ਸੈਮੀਨਾਰ ਕੀਤੇ … Read more

6 ਦਿਨ ਪਹਿਲਾ ਕੈਨੇਡਾ ਗਏ ਨੌਜਵਾਨ ਦੀ ਅਚਨਚੇਤ ਮੌਤ

ਕੈਨੇਡਾ: ਕੈਨੇਡਾ ਤੋਂ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਜ਼ 6 ਦਿਨ ਪਹਿਲਾ ਕਨੈਡਾ ਗਏ ਪੰਜਾਬੀ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਦੀ ਮੌਤ ਹੋ ਗਈ ਹੈ। ਗਗਨਦੀਪ ਸਿੰਘ ਪਿੰਡ ਨੌਲੀ ਦਾ ਰਹਿਣ ਵਾਲਾ ਸੀ। ਹੱਲੇ ਤੱਕ ਗਗਨ ਦੇ ਮੌਤ ਦੇ ਕਾਰਨਾਂ ਦਾ ਪੱਤਾ ਨਹੀਂ ਲੱਗ ਸੱਕਿਆ ਹੈ। ਜਦੋ ਗਗਨ ਟੋਰਾਂਟੋ … Read more