Bathinda News: ਬਠਿੰਡਾ ‘ਚ ਅੱਜ ਤੱੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾ ਬਦਮਾਸ਼ਾਂ ਚੱਲੋਂ ਪੁਲਿਸ ਤੇ ਗੋਲੀਆਂ ਚਲਾਈਆ ਗਈਆ। ਜਿਸ ਤੋਂ ਬਾਅਦ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਬਦਮਾਸ਼ ਦਾ ਐਨਕਾਊਂਟਰ ਕੀਤਾ। ਇਸ ਐਨਕਾਊਂਟਰ ‘ਚ ਬਦਮਾਸ਼ ਜ਼ਖਮੀ ਹੋ ਗਿਆ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
BIG NEWS : ਤੂੰ ਓਹ ਖਾਨਦਾਨ ਚੋਂ ਐਂ ਭਗਵੰਤ ਸਿਆਂ,ਜਿਨ੍ਹਾਂ ਨੇ ਸਾਰੀ ਸ਼ਰਮ ਹੀ ਲਾਹੀ ਐ ?
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਕਰੋਪ ਸੈਂਟਰ ਵਿਚ ਲੁੱਟ ਦੀ ਵਾਰਦਾਤ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਸੀ ਤੇ ਲਗਾਤਾਰ ਬਦਮਾਸ਼ਾਂ ਦੀ ਭਾਲ ਕਰ ਰਹੀ ਸੀ। ਅੱਜ ਸਵੇਰੇ ਹੀ ਪੁਲਿਸ ਨੂੰ ਲੁੱਟ-ਖੋਹ ਕਰਨ ਵਾਲੇ ਬਦਮਾਸ਼ਾਂ ਦਾ ਪੱਤਾ ਲੱਗੀਆ ਤੇ ਪੁਲਿਸ ਨੇ ਕਾਰਵਾਈ ਕਰਕੇ ਬਦਮਾਸ਼ ਨੂੰ ਫੜ੍ਹ ਲਿਆ ਹੈ। ਬਦਮਾਸ਼ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।