ਬਿਆਸ ਤੋਂ ਕਾਦੀਆਂ ਤੱਕ ਨਵੀਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ 1419 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਮਿਲ ਗਈ ਹੈ ਅਤੇ ਕੰਮ ਜਲਦ ਸ਼ੁਰੂ ਹੋਵੇਗਾ। ਇਸ ਰੇਲਵੇ ਲਾਈਨ ਨਾਲ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲਣ ਦੀ ਉਮੀਦ ਹੈ। ਪ੍ਰੋਜੈਕਟ ਲਈ 166 ਹੈਕਟੇਅਰ ਜ਼ਮੀਨ ਐਕਵਾਇਰ ਕੀਤੀ ਜਾਵੇਗੀ, ਜਿਸ ਵਿੱਚ ਅੰਮ੍ਰਿਤਸਰ ਦੀ 91 ਹੈਕਟੇਅਰ ਜ਼ਮੀਨ ਸ਼ਾਮਲ ਹੈ। ਇਹ ਪ੍ਰੋਜੈਕਟ ਦੋ ਬਾਰਡਰ ਇਲਾਕਿਆਂ ਵਿਚਾਲੇ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰੇਗਾ।















