ਭਗਵੰਤ ਮਾਨ ਅੱਜ ਦੀ ਮੋਗਾ ਰੈਲੀ ਨੂੰ ਕਰਨਗੇ ਸੰਬੋਧਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਵਿੱਚ ਸ਼ਾਮਲ ਹੋਣਗੇ। ਉਹ ਇਸ ਤੋਂ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਹਸਪਤਾਲੋਂ ਛੁੱਟੀ ਮਿਲਦਿਆਂ ਹੀ ਕੀਤਾ ਐਲਾਨ; ਪਹਿਲਾਂ ਰੈਲੀ ਵਿੱਚ ਨਾ ਜਾਣ ਦੀ ਸੀ ਚਰਚਾ, ਟਵੀਟ ਕਰਕੇ ਲੋਕਾਂ ਦੀ ਕਚਹਿਰੀ ਵਿੱਚ ਪਹੁੰਚਣ ਦੀ ਕੀਤੀ ਪੁਸ਼ਟੀ; Arvind Kejriwal ਵੀ ਹੋਣਗੇ ਸ਼ਾਮਲ

ਇਸ ਰੈਲੀ ਨੂੰ ਸੂਬੇ ਵਿੱਚ ਚੱਲ ਰਹੀ ‘ਨਸ਼ਿਆਂ ਵਿਰੁੱਧ ਜੰਗ’ (War against Drugs) ਦੇ ਪ੍ਰਚਾਰ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਨੂੰ ਉਮੀਦ ਹੈ ਕਿ ਅੱਜ 50,000 ਤੋਂ ਵੱਧ ਲੋਕ ਰੈਲੀ ਵਿੱਚ ਜੁਟਣਗੇ। ਇਸ ਰੈਲੀ ਨੂੰ ਸਫਲ ਬਣਾਉਣ ਲਈ ਸਾਰੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਪੂਰੀ ਵਾਹ ਲਾਈ ਹੋਈ ਹੈ।

ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਕਾਰਨ ਪਹਿਲਾਂ ਉਨ੍ਹਾਂ ਦੇ ਰੈਲੀ ਵਿੱਚ ਪਹੁੰਚਣ ਬਾਰੇ ਸ਼ੰਕਾ ਜਤਾਈ ਜਾ ਰਹੀ ਸੀ। ਸਵੇਰ ਤੱਕ ਇਹ ਖ਼ਬਰਾਂ ਸਨ ਕਿ ਰੈਲੀ ਦੀ ਕਮਾਨ ਅਰਵਿੰਦ ਕੇਜਰੀਵਾਲ ਅਤੇ ਹਰਪਾਲ ਚੀਮਾ ਸੰਭਾਲਣਗੇ ਪਰ ਹੁਣ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਅੱਜ ਲੋਕਾਂ ਦੀ ਕਚਹਿਰੀ ਵਿਚ ਪੇਸ਼ ਹੋਣਗੇ।

See also  ਨਵਜੌਤ ਸਿੰਘ ਸਿੱਧੂ ਦੇ ਬਾਹਰ ਆਉਣ ਤੇ ਕਾਂਗਰਸ ਵਿੱਚ ਪਏਗਾ ਹੋਰ ਖਿਲਾਰਾ- ਮੰਤਰੀ ਧਾਲੀਵਾਲ