Last Updated:Apr 05, 2026 1:51 PM ISTਮੋਗਾ ‘ਚ ਹੋਏ ਐਲਾਨਾਂ ਨੇ ਸਿਰਫ਼ ਵਿਕਾਸ ਦੀ ਗੱਲ ਨਹੀਂ ਕੀਤੀ, ਸਗੋਂ ਸਿਆਸਤ ਨੂੰ ਵੀ ਗਰਮਾ ਦਿੱਤਾ… ਸੜਕਾਂ, ਬਿਜਲੀ ਤੇ ਕਿਸਾਨਾਂ ਲਈ ਵੱਡੇ ਫੈਸਲੇ—ਪਰ ਨਾਲ ਹੀ ਵਿਰੋਧੀਆਂ ‘ਤੇ ਵੀ ਤਿੱਖੇ ਹਮਲੇ!CM ਮਾਨ ਦੇ ਵੱਡੇ ਐਲਾਨ! ਸੜਕਾਂ ਤੋਂ ਬਿਜਲੀ ਤੱਕ ਕਰੋੜਾਂ ਦੇ ਪ੍ਰੋਜੈਕਟ…ਪੰਜਾਬ ਦੀ ਰਾਜਨੀਤੀ ਅਤੇ ਵਿਕਾਸ ਅਜੈਂਡੇ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ਬਹੁ-ਕਰੋੜੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਵੱਡੇ ਐਲਾਨ ਕੀਤੇ। ਇਹ ਸਮਾਗਮ ਸਿਰਫ਼ ਵਿਕਾਸ ਕਾਰਜਾਂ ਦੀ ਸ਼ੁਰੂਆਤ ਤੱਕ ਸੀਮਿਤ ਨਹੀਂ ਰਿਹਾ, ਸਗੋਂ ਇਸ ਦੌਰਾਨ ਸਰਕਾਰ ਦੇ ਆਗਾਮੀ ਰੋਡਮੈਪ ਅਤੇ ਰਾਜਨੀਤਿਕ ਮੰਚ ‘ਤੇ ਤਿੱਖੀਆਂ ਟਿੱਪਣੀਆਂ ਵੀ ਕੇਂਦਰ ਵਿੱਚ ਰਹੀਆਂ।ਮੁੱਖ ਮੰਤਰੀ ਨੇ ਕਿਹਾ ਕਿ ਮੋਗਾ ਸਮੇਤ ਪੂਰੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਤਬਦੀਲੀ ਲਿਆਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕਾਂ ਦੇ ਨੈੱਟਵਰਕ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਨਾਲ ਹੀ ਬਿਜਲੀ ਖੇਤਰ ਵਿੱਚ ਵੀ 18.80 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਲਈ ਵੱਡੀ ਭਰੋਸਾ ਦਿਵਾਇਆ ਕਿ ਸਰਕਾਰ ਕਣਕ ਦੇ ਦਾਣੇ-ਦਾਣੇ ਦੀ ਖਰੀਦ ਯਕੀਨੀ ਬਣਾਏਗੀ ਅਤੇ ਕਿਸੇ ਵੀ ਕਿਸਾਨ ਨੂੰ ਆੜ੍ਹਤੀਆਂ ਦੇ ਰਹਿਮੋ-ਕਰਮ ‘ਤੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪਿੰਡਾਂ ਅਤੇ ਸ਼ਹਿਰਾਂ ਨੂੰ ਇਕਸਾਰ ਵਿਕਾਸ ਨਾਲ ਜੋੜਨਾ ਹੈ।ਪਰ ਇਸ ਸਮਾਗਮ ਦੀ ਇੱਕ ਹੋਰ ਵੱਡੀ ਗੂੰਜ ਵੀ ਰਹੀ—ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ। ਮੁੱਖ ਮੰਤਰੀ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਲੋਕਾਂ ਨਾਲ ਵਾਰ-ਵਾਰ ਵਿਸ਼ਵਾਸਘਾਤ ਕੀਤਾ। ਉਨ੍ਹਾਂ ਨੇ ਨਸ਼ਿਆਂ ਦੇ ਮਸਲੇ, ਬੇਅਦਬੀ ਦੀਆਂ ਘਟਨਾਵਾਂ ਅਤੇ ਕਿਸਾਨੀ ਸੰਘਰਸ਼ ਦੇ ਦੌਰਾਨ ਲਏ ਗਏ ਫੈਸਲਿਆਂ ਨੂੰ ਲੈ ਕੇ ਵੀ ਤਿੱਖੀ ਆਲੋਚਨਾ ਕੀਤੀ।ਮਾਨ ਨੇ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਤਨਜ਼ ਕਰਦਿਆਂ ਇਸਨੂੰ ‘ਪਰਿਵਾਰ ਬਚਾਓ ਯਾਤਰਾ’ ਕਰਾਰ ਦਿੱਤਾ ਅਤੇ ਕਿਹਾ ਕਿ ਲੋਕ ਹੁਣ ਇਨ੍ਹਾਂ ਆਗੂਆਂ ਦੀ ਸੱਚਾਈ ਨੂੰ ਸਮਝ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਆਗੂ ਪੰਜਾਬ ਦੇ ਅਸਲ ਮੁੱਦਿਆਂ ਤੋਂ ਦੂਰ ਹਨ ਅਤੇ ਸਿਰਫ਼ ਸੱਤਾ ਹਾਸਲ ਕਰਨ ਵਿੱਚ ਹੀ ਰੁਚੀ ਰੱਖਦੇ ਹਨ।ਵਿਕਾਸ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਨਿੱਜੀ ਨਿਵੇਸ਼ਾਂ ਨਾਲ ਲੱਖਾਂ ਰੋਜ਼ਗਾਰ ਦੇ ਮੌਕੇ ਬਣੇ ਹਨ। ਸਿੰਚਾਈ ਪ੍ਰਣਾਲੀ ਵਿੱਚ ਸੁਧਾਰ ਲਈ 6500 ਕਰੋੜ ਰੁਪਏ ਖਰਚ ਕਰਕੇ ਨਹਿਰਾਂ ਨੂੰ ਦੁਬਾਰਾ ਚਾਲੂ ਕੀਤਾ ਗਿਆ ਹੈ, ਜਿਸ ਨਾਲ ਹਜ਼ਾਰਾਂ ਪਿੰਡਾਂ ਨੂੰ ਲਾਭ ਮਿਲ ਰਿਹਾ ਹੈ।ਬਿਜਲੀ ਖੇਤਰ ਵਿੱਚ ਹੋ ਰਹੇ ਕੰਮਾਂ ਬਾਰੇ ਉਨ੍ਹਾਂ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਬਿਜਲੀ ਦੇ ਬਿੱਲ ਤੋਂ ਰਾਹਤ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਨਾਲ ਹੀ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਯੋਜਨਾ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀ ਸੁਰੱਖਿਆ ਵਧੇਗੀ।ਮੋਗਾ ਵਿੱਚ ਚੱਲ ਰਹੇ ਪ੍ਰੋਜੈਕਟਾਂ ‘ਚ ਸੜਕਾਂ ਦੇ ਨਵੀਨੀਕਰਨ, ਸ਼ਹਿਰੀ ਸੁੰਦਰੀਕਰਨ, ਕਮਿਊਨਿਟੀ ਹਾਲ, ਸਟ੍ਰੀਟ ਵੈਂਡਿੰਗ ਜ਼ੋਨ ਅਤੇ ਕਲਾਕ ਟਾਵਰ ਦੇ ਨਿਰਮਾਣ ਵਰਗੇ ਕੰਮ ਸ਼ਾਮਲ ਹਨ। ਇਸ ਤੋਂ ਇਲਾਵਾ ਬਿਜਲੀ ਸਪਲਾਈ ਨੂੰ ਮਜ਼ਬੂਤ ਕਰਨ ਲਈ ਨਵੇਂ ਟ੍ਰਾਂਸਫਾਰਮਰ ਅਤੇ ਸਬ-ਡਿਵੀਜ਼ਨ ਦਫ਼ਤਰ ਬਣਾਏ ਜਾ ਰਹੇ ਹਨ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 13 ਅਪ੍ਰੈਲ ਤੋਂ ਨਵੀਂ ਤਕਸੀਮ ਯੋਜਨਾ ਲਾਗੂ ਕੀਤੀ ਜਾਵੇਗੀ, ਜਿਸ ਨਾਲ ਜ਼ਮੀਨੀ ਵਿਵਾਦਾਂ ਦਾ ਨਿਪਟਾਰਾ 30 ਦਿਨਾਂ ਵਿੱਚ ਕੀਤਾ ਜਾ ਸਕੇਗਾ। ਨਾਲ ਹੀ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਲਈ ਰਜਿਸਟਰ ਕਰਨ ਦੀ ਅਪੀਲ ਕੀਤੀ ਗਈ।ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਹਰ ਖੇਤਰ ਵਿੱਚ ਅੱਗੇ ਨਜ਼ਰ ਆਵੇਗਾ। ਮੋਗਾ ਵਿੱਚ ਹੋ ਰਹੇ ਇਹ ਵਿਕਾਸ ਕਾਰਜ ਇਸ ਵੱਡੇ ਟੀਚੇ ਵੱਲ ਇੱਕ ਮਜ਼ਬੂਤ ਕਦਮ ਮੰਨੇ ਜਾ ਰਹੇ ਹਨ।Read More
Home Development bhagwant mann moga development projects inauguration punjab infrastructure announcements hs | ਮੋਗਾ...
- Advertisement -
Recent Posts
Most Popular
bhagwant mann moga development projects inauguration punjab infrastructure announcements hs | ਮੋਗਾ ਖ਼ਬਰਾਂ (Moga...
Last Updated:Apr 05, 2026 1:51 PM ISTਮੋਗਾ ‘ਚ ਹੋਏ ਐਲਾਨਾਂ ਨੇ ਸਿਰਫ਼ ਵਿਕਾਸ ਦੀ ਗੱਲ ਨਹੀਂ ਕੀਤੀ, ਸਗੋਂ ਸਿਆਸਤ ਨੂੰ ਵੀ ਗਰਮਾ ਦਿੱਤਾ… ਸੜਕਾਂ,...
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ...
ਮੋਗਾ, 4 ਅਪ੍ਰੈਲ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ...
ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 4 ਅਪ੍ਰੈਲ:
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਿਆਰੀ ਹੈ।...
ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ...
ਚੰਡੀਗੜ੍ਹ, 4 ਅਪ੍ਰੈਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.), 2025’...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ...
* ਪਟਿਆਲਾ, 4 ਅਪ੍ਰੈਲ 2026
ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ...















