ਪਟਿਆਲਾ: ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹਵਤਾਲ ਦਾ ਪਟਿਆਲਾ ਜੇਲ੍ਹ ਵਿਚ ਚੋਥਾਂ ਦਿਨ ਹੈ। ਅੱਜ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ਵਿਚ ਪਹੁੰਚੇ ਸਨ। ਲੱਗਭਗ 45 ਮਿੰਟਾਂ ਤੱਕ ਚੱਲੀ ਮੁਲਾਕਾਤ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਚੱਲ ਰਹੀ ਭੁੱਖ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਪਹੁੰਚੇ ਰਾਜੋਆਣਾ ਕੋਲ! ਕੀ ਰਾਜੋਆਣਾ ਲਵੇਗਾ ਫੈਸਲਾ ਵਾਪਿਸ?
ਜਥੇਦਾਰ ਵੱਲੋਂ ਦਰਬਾਰ ਸਾਹਿਬ ਤੋਂ ਲਿਆਦੇ ਜੱਲ ਨਾਲ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਂਟਮ ਦਿੱਤਾ ਗਿਆ ਹੈ ਕਿ ਪਟੀਸ਼ਨ ਤੇ ਵਿਚਾਰ ਕਰੇ ਨਹੀਂ ਤਾਂ ਅਗਲੀ ਕਾਰਵਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।