ਚੰਡੀਗੜ੍ਹ: ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਚੋਣਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੀ ਸਰਗਰਮ ਹੋ ਗਿਆ ਹੈ। ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਕਰੀਬ ਸਾਢੇ 13 ਹਜਾਰ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧ ਵਿੱਚ ਅੱਜ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਵੱਲੋਂ ਜਾਰੀ ਇੱਕ ਪੱਤਰ (ਨੰਬਰ ਡੀ.ਪੀ.ਆਈ-2/2/75/2023/113 ਮਿਤੀ 15-01-2024) ਰਾਹੀਂ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ ਤੋਂ ਪੰਚਾਇਤਾਂ ਬਾਰੇ ਜਾਣਕਾਰੀ ਮੰਗੀ ਗਈ ਹੈ।
ਇਸ ਦੇ ਵਿੱਚ ਹਰ ਪੰਚਾਇਤ ਦੀ ਹੋਈ ਪਹਿਲੀ ਮੀਟਿੰਗ ਦਾ ਵੇਰਵਾ ਅਤੇ ਉਸਨੂੰ ਭੰਗ ਕਰਨ ਤੋਂ ਬਾਅਦ ਉੱਥੇ ਲਗਾਏ ਜਾਣ ਵਾਲੇ ਪ੍ਰਬੰਧਕ ਵਜੋਂ ਅਧਿਕਾਰੀ ਦਾ ਨਾਮ ਮੰਗਿਆ ਗਿਆ ਹੈ। ਇਹ ਸੂਚਨਾ ਭਲਕ 16 ਜਨਵਰੀ ਤੱਕ ਹੈਡਕੁਾਰਟਰ ਪਹਿਚਾਣ ਲਈ ਕਿਹਾ ਗਿਆ ਹੈ। ਜਿਸ ਤੋਂ ਸਪਸ਼ਟ ਹੈ ਕਿ ਆਉਣ ਵਾਲੇ ਇੱਕ ਦੋ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ।
ਕੋਰਟ ਦਾ ਫੈਸਲਾ, ਸੁਖਪਾਲ ਸਿੰਘ ਖਹਿਰਾ ਨੂੰ ਰਾਹਤ
ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਏ ਅਧੀਨ ਇਸ ਹਫਤੇ ਦੇ ਅਖੀਰ ਤੱਕ ਪੰਚਾਇਤਾਂ ਭੰਗ ਕੀਤੀਆਂ ਜਾ ਸਕਦੀਆਂ ਹਨ। ਇਹ ਵੀ ਜਾਣਕਾਰੀ ਹੈ ਕਿ ਮਾਰਚ ਤੱਕ ਚੋਣਾਂ ਹੋ ਸਕਦੀਆਂ ਹਨ। ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰਨ ਸਬੰਧੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਚਾਇਤਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਇਸ ਲਈ ਕਦੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਰੀ ਇਕ ਪੱਤਰ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਾ ਅਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।