ਸੰਗਰੂਰ: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਤਿਰੰਗਾ ਝੰਡਾ ਲਹਿਰਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਅੱਜ ਸੰਗਰੂਰ ਦੀ ਜ਼ਿਲ੍ਹਾਂ ਅਦਲਤ ਨੇ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ ਦਿੰਦਿਆ ਉਨ੍ਹਾਂ ਦੀ ਸਜ਼ਾਂ ਤੇ ਰੋਕ ਲੱਗਾ ਦਿੱਤੀ ਹੈ। ਬੀਤੇ ਦਿਨ ਤੋਂ ਇਹ ਅਮਨ ਅਰੋੜਾ ਇਸ ਗੱਲ ਨੂੰ ਲੈ ਕੇ ਚਰਚਾ ਸੀ ਕਿ ਉਹ ਇਸ ਸਾਲ ਗਣਤੰਤਰ ਦਿਵਸ ‘ਤੇ ਤਿਰੰਗਾ ਝੰਡਾ ਲਹਿਰਾਉਣਗੇ ਜਾਂ ਨਹੀਂ। ਪਰ ਹੁਣ ਸੰਗਰੂਰ ਦੀ ਅਦਾਲਤ ਨੇ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ 2 ਸਾਲ ਦੀ ਸਜ਼ਾਂ ‘ਤੇ ਰੋਕ ਲੱਗਾ ਦਿੱਤੀ ਹੈ।
ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਹੋਣਗੇ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ
ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ ਨੌਂ ਵਿਅਕਤੀਆਂ ਨੂੰ ਘਰ ਵਿੱਚ ਦਾਖਲ ਹੋ ਕੇ ਰਜਿੰਦਰ ਦੀਪਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਅਦਾਲਤ ਨੇ ਅਰੋੜਾ ਨੂੰ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਲਈ ਤੀਹ ਦਿਨ ਦਾ ਸਮਾਂ ਦਿੱਤਾ ਸੀ।