Big News: CM ਮਾਨ ਦਾ ਵੱਡਾ ਫ਼ੈਸਲਾਂ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਹੀਂ ਬਜੇਗਾ ‘ਮਾਤਮੀ ਬਿਗਲ’

ਚੰਡੀਗੜ੍ਹ: CM ਭਗਵੰਤ ਮਾਨ ਨੇ ਦੋ ਦਿਨ ਪਹਿਲਾ ਫਤਿਹਗੜ੍ਹ ਪ੍ਰਸ਼ਾਸ਼ਨ ਨਾਲ ਮੀਟਿੰਗ ਕਰ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਕੀਤਾ ਸੀ। ਇਸ ਫ਼ੈਸਲੇ ਦਾ SGPC ਵੱਲੋਂ ਵਿਰੋਧ ਜੱਤਾਇਆ ਗਿਆ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਦੇ ਫ਼ੈਸਲੇ ਨੂੰ ਵਾਪਿਸ ਲੈ ਲਿਆ ਗਿਆ ਹੈ। ਉਨ੍ਹਾਂ ਇਸਦੀ ਜਾਣਕਾਰੀ ਖੁਦ ਟਵੀਟ ਕਰ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ “ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ..।”

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਸੀ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ।

See also  ਡਿਬਰੂਗੜ ਜੇਲ੍ਹ ਵਿੱਚ ਭਾਈ ਅ੍ਰਮਿਤਪਾਲ ਵੱਲੋ ਭੁੱਖ ਹੜਤਾਲ