ਅੱਜ SIT ਸਾਹਮਣੇ ਨਹੀਂ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ, ਇਹ ਹੈ ਵਜ੍ਹਾ

ਚੰਡੀਗੜ੍ਹ: ਨਸ਼ਿਆ ਨਾਲ ਜੁੜੇ ਮਾਮਲੇ ਵਿਚ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲ SIT ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਅੱਜ ਸਵੇਰੇ ਪਟਿਆਲਾ ਵਿਖੇ SIT ਦੇ ਦਫ਼ਤਰ ਵਿਚ ਸਵੇਰੇ 11 ਵਜੇ ਬੁਲਾਇਆ ਗਿਆ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਵੇਲੇ ਮਜੀਠੀਆ ਨੇ SIT ਨੂੰ ਆਖਿਆ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਕੋਈ ਵੀ ਤਾਰੀਖ਼ ਨਾ ਰੱਖੀ ਜਾਵੇ।

CM ਭਗਵੰਤ ਮਾਨ ਆਪਣੀ ਪਤਨੀ ਨਾਲ ਗੁ. ਸ੍ਰੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤੱਕ

ਇਸ ਤੋਂ ਇਲਾਵਾ ਅਗਲੀ ਕੋਈ ਚੀ ਤਾਰੀਖ਼ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ SIT ਨੇ ਮਜੀਠੀਆ ਨੂੰ ਕੁਝ ਲਿਖਤੀ ਸਵਾਲ ਦਿੱਤੇ ਹਨ, ਜਿਨ੍ਹਾਂ ਦਾ ਆਉਂਦੇ ਸਮੇਂ ਵਿਚ ਲਿਖ਼ਤੀ ਜਵਾਬ ਦੇ ਦਿੱਤਾ ਜਾਵੇਗਾ ਪਰ ਅਫ਼ਸੋਸ ਪ੍ਰਗਟਾਇਆ ਕਿ ਸ਼ਹੀਦੀ ਦਿਹਾੜਿਆਂ ਦੌਰਾਨ ਵੀ ‘ਆਪ’ ਸਰਕਾਰ ਰਾਜਨੀਤੀ ਕਰਨ ਤੋਂ ਟੱਲ ਨਹੀਂ ਰਹੀ। ਤੁਹਾਨੂੰ ਦੱਸ ਦਈਏ ਕਿ 18 ਦਸੰਬਰ ਨੂੰ ਮਜੀਠੀਆ SIT ਅੱਗੇ ਪੇਸ਼ ਹੋਏ ਸਨ। SIT ਵੱਲੋਂ ਮਜੀਠੀਆ ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।

See also  ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ