ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੈਕਟਰ 37 ਸਥਿਤ ਸੂਬਾ ਹੈੱਡਕੁਆਰਟਰ ਵਿਖੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਅਗਵਾਈ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਕਰ ਰਹੇ ਹਨ। ਕੈਪਟਨ ਦੁਪਹਿਰ 2.30 ਵਜੇ ਭਾਜਪਾ ਦਫ਼ਤਰ ਪਹੁੰਚੇ।
ਕੈਪਟਨ ਅਮਰਿੰਦਰ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਦੋ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਕੈਪਟਨ ਕੋਲ ਪ੍ਰਸ਼ਾਸਨਿਕ ਕੰਮਾਂ ਦਾ ਕਾਫੀ ਤਜਰਬਾ ਹੈ, ਇਸ ਦੇ ਨਾਲ ਹੀ ਭਾਜਪਾ ਵੀ ਕਾਫੀ ਉਤਸ਼ਾਹਿਤ ਹੈ ਕਿਉਂਕਿ ਉਨ੍ਹਾਂ ਨੂੰ ਇਕ ਤਜਰਬੇਕਾਰ ਸਾਥੀ ਮਿਲ ਗਿਆ ਹੈ। ਮੀਟਿੰਗ ਤੋਂ ਬਾਅਦ ਸ਼ਾਮ ਨੂੰ ਪ੍ਰੈਸ ਕਾਨਫਰੰਸ ਵੀ ਕਰਨਗੇ। ਇਹ ਪਹਿਲੀ ਵਾਰ ਹੈ ਜਦੋਂ ਉਹ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਭਾਜਪਾ ਦੀ ਮੀਟਿੰਗ ‘ਚ ਸੁਨੀਲ ਜਾਖੜ, ਰਾਜਕੁਮਾਰ ਵੇਰਕਾ ਵੀ ਮੌਜੂਦ ਸਨ।