Last Updated:Mar 16, 2026 12:44 PM ISTਪੰਜਾਬ ਦੇ ਕਈ ਸਕੂਲਾਂ ਨੂੰ ਅਚਾਨਕ ਇਕ ਧਮਕੀ ਭਰੀ ਈ-ਮੇਲ ਮਿਲਣ ਨਾਲ ਹੜਕੰਪ ਮਚ ਗਿਆ। ਈ-ਮੇਲ ਵਿੱਚ ਬੰਬ ਧਮਾਕਿਆਂ ਦੀ ਚੇਤਾਵਨੀ ਦੇ ਨਾਲ ਕੁਝ ਖਾਸ ਸਮਿਆਂ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਅਲਰਟ ਮੋਡ ‘ਤੇ ਆ ਗਏ।ਪੰਜਾਬ ਦੇ ਇਹਨਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ !Punjab schools bomb threat: ਪੰਜਾਬ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਆਉਣ ਨਾਲ ਹੜਕੰਪ ਮਚ ਗਿਆ ਹੈ। ਈ-ਮੇਲ ਵਿੱਚ ਐਪੀਜੇ ਅਤੇ ਡੀਪੀਐਸ ਸਮੇਤ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਤੁਰੰਤ ਅਲਰਟ ਮੋਡ ‘ਤੇ ਆ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਈ-ਮੇਲ ਵਿੱਚ ਸਮੇਂ ਦਾ ਵੀ ਕੀਤਾ ਗਿਆ ਜ਼ਿਕਰਧਮਕੀ ਭਰੀ ਈ-ਮੇਲ ਵਿੱਚ 1.11 ਵਜੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਲਿਖੀ ਗਈ ਹੈ। ਇਸ ਦੇ ਨਾਲ ਹੀ ਈ-ਮੇਲ ਵਿੱਚ ਅਸੈਂਬਲੀ ਲਈ 2.11 ਵਜੇ ਅਤੇ ਦਿੱਲੀ ਜਾਣ ਵਾਲੀ ਟ੍ਰੇਨ ਲਈ 9.11 ਵਜੇ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਇੰਤਜ਼ਾਮ ਹੋਰ ਸਖ਼ਤ ਕਰ ਦਿੱਤੇ ਹਨ।ਖਾਲਿਸਤਾਨ ਦੇ ਨਾਮ ‘ਤੇ ਭੇਜੀ ਗਈ ਈ-ਮੇਲਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰੀ ਈ-ਮੇਲ “ਪੰਜਾਬ ਹੂਲ ਖਾਲਿਸਤਾਨ” ਦੇ ਨਾਮ ‘ਤੇ ਭੇਜੀ ਗਈ ਦੱਸੀ ਜਾ ਰਹੀ ਹੈ। ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ ਸਿੱਖਾਂ ਦੇ ਦੁਸ਼ਮਣਾਂ ਨੂੰ ਮਾਰਿਆ ਜਾਵੇਗਾ ਅਤੇ ਖਾਲਿਸਤਾਨ ਰੈਫਰੈਂਡਮ ਰਾਹੀਂ ਪੰਜਾਬ ਨੂੰ ਭਾਰਤ ਦੇ ਕਬਜ਼ੇ ਤੋਂ ਆਜ਼ਾਦ ਕਰਵਾਇਆ ਜਾਵੇਗਾ। ਇਸ ਮੈਲ ਦੇ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਲਿਆ ਹੈ।ਮੋਗਾ ਵਿੱਚ ਤਿੰਨ ਸਕੂਲਾਂ ਨੂੰ ਵੀ ਮਿਲੀ ਧਮਕੀਇਸ ਮਾਮਲੇ ਦੌਰਾਨ ਮੋਗਾ ਜ਼ਿਲ੍ਹੇ ਦੇ ਵੀ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ ਮੋਗਾ ਦੇ ਗੋਦੇਵਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਈ-ਮੇਲ ਰਾਹੀਂ ਧਮਕੀ ਮਿਲੀ। ਜਿਵੇਂ ਹੀ ਸਕੂਲ ਦੇ ਇੱਕ ਅਧਿਆਪਕ ਨੇ ਮੈਲ ਖੋਲ੍ਹੀ ਤਾਂ ਇਹ ਜਾਣਕਾਰੀ ਸਾਹਮਣੇ ਆਈ।ਸਕੂਲ ਸਟਾਫ ਨੇ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਸੂਚਨਾਧਮਕੀ ਦੀ ਜਾਣਕਾਰੀ ਮਿਲਦੇ ਹੀ ਸਕੂਲ ਸਟਾਫ ਨੇ ਤੁਰੰਤ ਸਿੱਖਿਆ ਵਿਭਾਗ ਅਤੇ ਪੁਲਿਸ ਨੂੰ ਸੂਚਿਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉਸ ਦਿਨ ਸਕੂਲ ਵਿੱਚ 9ਵੀਂ ਕਲਾਸ ਦਾ ਪੇਪਰ ਵੀ ਹੋਣਾ ਸੀ, ਜਿਸ ਕਾਰਨ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।ਈ-ਮੇਲ ਵਿੱਚ ਡਾ. ਅੰਬੇਡਕਰ ਦੀ ਤਸਵੀਰ ਹਟਾਉਣ ਦੀ ਮੰਗਧਮਕੀ ਭਰੀ ਈ-ਮੇਲ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਸਕੂਲਾਂ ਵਿੱਚੋਂ ਡਾ. ਭੀਮਰਾਓ ਅੰਬੇਡਕਰ ਦੀ ਤਸਵੀਰ ਹਟਾਈ ਜਾਵੇ। ਇਸ ਗੱਲ ਨੂੰ ਲੈ ਕੇ ਵੀ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾ ਰਹੀ ਹੈ।ਪ੍ਰਸ਼ਾਸਨ ਅਤੇ ਪੁਲਿਸ ਨੇ ਜਾਂਚ ਕੀਤੀ ਸ਼ੁਰੂਧਮਕੀ ਭਰੀ ਈ-ਮੇਲ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਈ-ਮੇਲ ਭੇਜਣ ਵਾਲਿਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।First Published :Mar 16, 2026 12:40 PM ISTRead More
- Advertisement -
Recent Posts
Most Popular
ਪਾਕਿ ਗਈ ਸਰਬਜੀਤ ਖ਼ਿਲਾਫ਼ ਕੋਰਟ ‘ਚ ਗਵਾਹੀ: ਨਾਸਿਰ ਦੀ ਪਹਿਲੀ ਪਤਨੀ ਬੋਲੀ- ਵੀਜ਼ਾ ਮਿਲਣ...
ਸਾਇਮਾ ਨੇ ਕੋਰਟ ਤੋਂ ਮੰਗ ਕੀਤੀ ਕਿ ਨਾਸਿਰ ਨੂੰ ਬੁਲਾ ਕੇ ਦੂਜੀ ਸ਼ਾਦੀ ਦੀ ਇਜਾਜ਼ਤ ਅਤੇ ਆਰਬਿਟ੍ਰੇਸ਼ਨ ਕੌਂਸਲ ਦੀ ਪ੍ਰਕਿਰਿਆ ਨਾਲ ਜੁੜੇ ਸਬੂਤ ਪੇਸ਼...
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ?
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ 'ਚ ਨਵੀਂ ਜਾਨ ਫੂਕੀ ਹੈ ? ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ? ਕੀ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ...
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।ਪੰਜਾਬ ਦੇ ਸਿਹਤ...
ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ...
ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ...
ਮਾਨ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ ‘ਚ :...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...















