bomb threat to courts in firozpur moga and ropar high alert in punjab hs | ਮੋਗਾ ਖ਼ਬਰਾਂ (Moga News)

ਅਧਿਕਾਰੀਆਂ ਮੁਤਾਬਕ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਇਬਰ ਟੀਮਾਂ ਵੀ ਇਸ ਮਾਮਲੇ ਦੀ ਜਾਂਚ ਵਿੱਚ ਜੁੱਟੀਆਂ ਹੋਈਆਂ ਹਨ। ਪੁਲਿਸ ਨੇ ਕਿਹਾ ਹੈ ਕਿ..

Punjab Bomb Threat: ਪੰਜਾਬ ‘ਚ ਬੰਬ ਦੀ ਧਮਕੀ, ਅਲਰਟ ‘ਤੇ ਪੁਲਿਸ

ਪੰਜਾਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੂਬੇ ਵਿੱਚ ਹੜਕੰਪ ਮਚ ਗਿਆ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ, ਮੋਗਾ ਅਤੇ ਰੋਪੜ ਦੀਆਂ ਅਦਾਲਤਾਂ ਨੂੰ ਧਮਕੀ ਭਰੇ ਸੁਨੇਹੇ ਮਿਲੇ ਹਨ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਮੋਡ ’ਚ ਆ ਗਈਆਂ।

ਧਮਕੀ ਮਿਲਦੇ ਹੀ ਸੁਰੱਖਿਆ ਦੇ ਮੱਦੇਨਜ਼ਰ ਤਿੰਨਾਂ ਅਦਾਲਤੀ ਕੰਪਲੈਕਸਾਂ ਨੂੰ ਖਾਲ੍ਹੀ ਕਰਵਾ ਲਿਆ ਗਿਆ। ਅਦਾਲਤਾਂ ਵਿੱਚ ਮੌਜੂਦ ਵਕੀਲਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਮੌਕੇ ’ਤੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ ਅਤੇ ਆਵਾਜਾਈ ’ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ।

ਪੁਲਿਸ ਵੱਲੋਂ ਬੰਬ ਨਿਰੋਧਕ ਦਲ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਪੂਰੇ ਅਦਾਲਤੀ ਪਰਿਸਰ ਦੀ ਗਹਿਰਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਅਜੇ ਤੱਕ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ, ਪਰ ਸਾਵਧਾਨੀ ਵਜੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

 

ਅਧਿਕਾਰੀਆਂ ਮੁਤਾਬਕ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਇਬਰ ਟੀਮਾਂ ਵੀ ਇਸ ਮਾਮਲੇ ਦੀ ਜਾਂਚ ਵਿੱਚ ਜੁੱਟੀਆਂ ਹੋਈਆਂ ਹਨ। ਪੁਲਿਸ ਨੇ ਕਿਹਾ ਹੈ ਕਿ ਹਾਲਾਤਾਂ ’ਤੇ ਪੂਰੀ ਤਰ੍ਹਾਂ ਨਿਯੰਤਰਣ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ।

See also  ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ