BREAKING: ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ‘ਚ ਬਣੀ ਸਹਿਮਤੀ, ਚੁੱਕਿਆ ਜਾਵੇਗਾ ਧਰਨਾਂ!

ਚੰਡੀਗੜ੍ਹ: ਮੌਹਾਲੀ-ਚੰਡੀਗੜ੍ਹ ਬਾਰਡਰ ਤੇ ਡਟੇ ਕਿਸਾਨਾਂ ਨੂੰ ਅੱਜ ਪੰਜਾਬ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਵੱਲੋਂ ਪੰਜਾਬ ਭਵਨ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਤਾਜ਼ਾ ਅਪਡੇਟ ਮੁਤਾਬਕ ਹੁਣ ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅਸੀ ਆਪਣਾ ਮੰਗ ਪੱਤਰ ਪੰਜਾਬ ਸਰਕਾਰ ਨੂੰ ਦੇ ਦਿੱਤਾ ਹੈ ਤੇ ਕਿਸਾਨਾਂ ਦੀ ਹੁਣ ਅਗਲੀ ਮੀਟਿੰਗ ਮੁੱਖ ਮੰਤਰੀ ਭਗਵੰਤ ਨਾਲ 19 ਦਸਬੰਰ ਨੂੰ ਮੀਟਿੰਗ ਹੋਵੇਗੀ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨਾਲ ਹੋਈ ਮੀਟਿੰਗ ਵਿਚ ਕਿਸਾਨਾਂ ਦੀ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ।

SGPC ਪ੍ਰਧਾਨ ਹਰਹਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ‘ਚ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਅੱਜ ਸ਼ੈਸ਼ਨ ਤੋਂ ਬਾਅਦ ਅਸੀ ਕਿਸਾਨਾਂ ਦੀ ਮੰਗਾਂ ਤੇ ਵਿਚਾਰ ਕਰਾਂਗੇ। ਮੌਹਾਲੀ-ਚੰਡੀਗੜ੍ਹ ਬਾਰਡਰ ਤੇ ਲੱਗੇ ਧਰਨੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿਸਾਨਾਂ ਵੱਲੋਂ ਅੱਜ ਧਰਨਾਂ ਖ਼ਤਮ ਕਰ ਲਿਆ ਜਾਵੇਗਾ। ਹੁਣ ਕਿਸਾਨ ਰਾਜਪਾਲ ਨਾਲ ਮੀਟਿੰਗ ਕਰਨ ਲਈ ਗਵਰਨਰ ਹਾਊਸ ਵੱਲ ਰਵਾਨਾ ਹੋ ਗਏ ਹਨ।

See also  ਖੇਡਾਂ ਵਤਨ ਪੰਜਾਬ ਦੀਆਂ 2023' ਦੀ ਸ਼ੁਰੂਆਤ ਤੋਂ ਪਹਿਲਾਂ ਕੱਢਿਆ ਮਸ਼ਾਲ ਮਾਰਚ