Last Updated:Apr 19, 2026 6:37 PM IST ਪੰਜਾਬ ਦੇ ਜ਼ਿਲ੍ਹਾ ਤਰਨ ਤਰਨ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਮੁਕਾਬਲਾ ਹੋਇਆ।News18ਚੰਡੀਗੜ੍ਹ- ਪੰਜਾਬ ਦੇ ਜ਼ਿਲ੍ਹਾ ਤਰਨ ਤਰਨ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਮੁਕਾਬਲਾ ਹੋਇਆ। ਜਾਣਕਾਰੀ ਅਨੁਸਾਰ ਪੱਟੀ ਦੇ ਪਿੰਡ ਕੈਰੋ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਪੁਲਿਸ ਉਤੇ ਗੋਲੀ ਚਲਾਈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਜੋਂ ਫਾਇਰਿੰਗ ਕੀਤੀ, ਜਿਸ ਵਿਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ।ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਖਮੀ ਬਦਮਾਸ਼ਾਂ ਦੀ ਪਹਿਚਾਨ ਅਮਨ ਅਮੁ ਵਾਸੀ ਖੇਮਕਰਨ ਅਤੇ ਲਵਪ੍ਰੀਤ ਸਿੰਘ ਲੱਬੂ ਦੇ ਰੂਪ ਚ ਹੋਈ ਹੈ। ਨਿਵਾਸੀ ਵਲਟੋਹਾ ਪਿੰਡ ਦਾ ਰਹਿਣ ਵਾਲਾ ਪਿੰਡ ਦਾ ਰਹਿਣ ਵਾਲਾ ਹੈ।ਪੁਲਿਸ ਨੇ ਦੱਸਿਆ ਕਿ ਵਿਦੇਸ਼ ਚ ਬੈਠੇ ਗੈਂਗਸਟਰਾਂ ਵੱਲੋਂ ਫਰੌਤੀਆਂ ਮੰਗੀਆਂ ਜਾਂਦੀਆਂ ਸਨ। ਇਨਾਂ ਵਿਅਕਤੀਆਂ ਵੱਲੋਂ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਜਾ ਕੇ ਗੋਲੀਆਂ ਚਲਾਈਆਂ ਜਾਂਦੀਆਂ ਸਨ। ਹੁਣ ਤੱਕ ਇੰਨਾਂ ਦੋਵਾਂ ਬਦਮਾਸ਼ਾਂ ਨੇ 7 ਤੋਂ 8 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ।ਦੋਵੇਂ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ ਜਿਨਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਇਸ ਮੌਕੇ ਤੇ ਤਰਨ ਤਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਖੁਦ ਮੌਕੇ ਉਤੇ ਪੁੱਜੇ।Location :Chandigarh,Chandigarh,ChandigarhRead More
Rozana Times















