Candidates list: ਆਪ ਦੀ ਪਹਿਲੀ ਲਿਸਟ ‘ਚ 25 ਨਾਮ, ਭਗਵੰਤ ਮਾਨ, ਕੁਲਤਾਰ ਸੰਧਵਾਂ ? |

0
2
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ; ਨਵੀਆਂ ਦਰਾਂ 1 ਨਵੰਬਰ ਤੋਂ ਲਾਗੂ, ਵੇਖੋ ਨਵੀਂ ਲਿਸਟ..

Aam Aadmi Party candidates first list- ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ’ਚ ਅੱਜ ਚਰਚਾ ਉਪਰੰਤ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਸਿਖਰ ’ਤੇ ਹਲਕਾ ਧੂਰੀ ਤੋਂ ‘ਆਪ’ ਉਮੀਦਵਾਰ ਵਜੋਂ ਭਗਵੰਤ ਮਾਨ ਦਾ ਨਾਮ ਰਹਿਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਪਹਿਲੀ ਸੂਚੀ ’ਚ ਕਰੀਬ 25 ਉਮੀਦਵਾਰਾਂ ਦਾ ਐਲਾਨ ਹੋਣ ਦਾ ਅਨੁਮਾਨ ਹੈ।
ਅਹਿਮ ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਨਾਮ ਵੀ ਪਹਿਲੀ ਸੂਚੀ ’ਚ ਆਉਣ ਦੀ ਸੰਭਾਵਨਾ ਹੈ।ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: CM ਭਗਵੰਤ ਸਿੰਘ ਮਾਨAam Aadmi Party candidates first list: ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਅੱਜ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰਨਗੇ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਏ ਸਨ।ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ’ਚ ਅੱਜ ਚਰਚਾ ਉਪਰੰਤ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਸਿਖਰ ’ਤੇ ਹਲਕਾ ਧੂਰੀ ਤੋਂ ‘ਆਪ’ ਉਮੀਦਵਾਰ ਵਜੋਂ ਭਗਵੰਤ ਮਾਨ ਦਾ ਨਾਮ ਰਹਿਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਪਹਿਲੀ ਸੂਚੀ ’ਚ ਕਰੀਬ 25 ਉਮੀਦਵਾਰਾਂ ਦਾ ਐਲਾਨ ਹੋਣ ਦਾ ਅਨੁਮਾਨ ਹੈ।ਅਹਿਮ ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਨਾਮ ਵੀ ਪਹਿਲੀ ਸੂਚੀ ’ਚ ਆਉਣ ਦੀ ਸੰਭਾਵਨਾ ਹੈ।ਸੂਤਰ ਦੱਸਦੇ ਹਨ ਕਿ ਇੱਕ ਜਾਂ ਦੋ ਮਹਿਲਾ ਵਿਧਾਇਕਾਂ ਦਾ ਵੀ ਬਤੌਰ ਉਮੀਦਵਾਰ ਐਲਾਨ ਹੋਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਨਵੇਂ ਕਰੀਬ 19 ਹਲਕਾ ਇੰਚਾਰਜ ਲਗਾਏ ਗਏ ਹਨ, ਉਨ੍ਹਾਂ ਦਾ ਐਲਾਨ ਦੂਜੀ ਸੂਚੀ ’ਚ ਹੋਣ ਦੀ ਸੰਭਾਵਨਾ ਹੈ।ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਸੂਚੀ ਉਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਟਿੰਗ ਉਪਰੰਤ ਦੱਸਿਆ ਕਿ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਸ਼ਨੀਵਾਰ ਨੂੰ ਜਾਰੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੁੱਦਿਆਂ ਅਤੇ ਉਮੀਦਵਾਰਾਂ ਬਾਰੇ ਚਰਚਾ ਹੋਈ ਹੈ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਭਲਕੇ ਮੀਟਿੰਗ ਹੋਵੇਗੀ ਜਿਸ ਵਿੱਚ ਸੂਚੀ ਨੂੰ ਅੰਤਿਮ ਰੂਪ ਦੇਣ ਮਗਰੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਕਈ ਗੇੜਾਂ ਵਿਚ ਟਿਕਟਾਂ ਦਾ ਐਲਾਨ ਕਰੇਗੀ। ਸੂਤਰਾਂ ਮੁਤਾਬਕ ਪਾਰਟੀ ਨੇ ਮੀਟਿੰਗ ’ਚ ਕਰੀਬ 25 ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਛੋਹ ਦਿੱਤੀ ਹੈ। ਮੁਢਲੀ ਚਰਚਾ ਵਿਚ ਦੋ ਵਾਰ ਚੋਣਾਂ ਜਿੱਤਣ ਵਾਲਿਆਂ ਉਤੇ ਫੋਕਸ ਕੀਤਾ ਗਿਆ ਜਿਨ੍ਹਾਂ ਨੂੰ ਤੀਜੀ ਵਾਰ ਉਮੀਦਵਾਰ ਬਣਾਇਆ ਜਾਣਾ ਹੈ।ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਆਖ਼ਰੀ ਪ੍ਰਕਾਸ਼ਨਾ 4 ਜਨਵਰੀ ਨੂੰ ਕੀਤੀ ਜਾਣੀ ਹੈ। ਮੁੱਖ ਮੰਤਰੀ ਮਾਨ ਕਈ ਵਿਧਾਨ ਸਭਾ ਹਲਕਿਆਂ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਕੇ ਸੰਭਾਵੀ ਉਮੀਦਵਾਰਾਂ ਬਾਰੇ ਪਹਿਲਾਂ ਹੀ ਇਸ਼ਾਰਾ ਕਰ ਚੁੱਕੇ ਹਨ। ਪਾਰਟੀ ਨੇ ਕਈ ਨਵੇਂ ਹਲਕਾ ਇੰਚਾਰਜ ਲਗਾਏ ਹਨ, ਜਿਨ੍ਹਾਂ ’ਚੋਂ ਇੱਕ ਦੋ ਨੂੰ ਛੱਡ ਕੇ ਬਾਕੀਆਂ ਦੀ ਟਿਕਟ ਲਗਭਗ ਫਾਈਨਲ ਮੰਨੀ ਜਾ ਰਹੀ ਹੈ। ‘ਆਪ’ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਅਗਾਊਂ ਸਰਵੇਖਣਾਂ ਨੂੰ ਆਧਾਰ ਬਣਾਇਆ ਜਾ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here