Last Updated:Mar 30, 2026 10:57 AM ISTਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97...
ਚੰਡੀਗੜ੍ਹ, 29 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਦੀਆਂ ਸਥਿਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਦੇਸ਼ ਦੇ ਨਾਗਰਿਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਅਜਿਹੇ ਔਖੇ ਸਮੇਂ ਵਿੱਚ ਵੀ ਵਿਰੋਧੀ ਪਾਰਟੀਆਂ...
ਭਾਜਪਾ ਸਰਕਾਰ ਨੇ ਆਦਿਵਾਸੀ ਭਾਈਚਾਰੇ ਨੂੰ ਸਭ ਤੋਂ ਵੱਧ ਲੁੱਟਿਆ ਅਤੇ ਦਬਾਇਆ ਹੈਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿੱਚ, ਭਾਜਪਾ ਨੇ - ਕਾਂਗਰਸ ਨਾਲ ਮਿਲ ਕੇ - ਗੁਜਰਾਤ ਰਾਜ ਨੂੰ ਲੁੱਟਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਦਿਵਾਸੀ ਭਾਈਚਾਰਾ ਇਸ ਲੁੱਟ ਦਾ ਮੁੱਖ ਸ਼ਿਕਾਰ ਰਿਹਾ ਹੈ...
ਕੋਟਕਪੂਰਾ, 29 ਮਾਰਚ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ...
ਸ੍ਰੀ ਮੁਕਤਸਰ ਸਾਹਿਬ, 29 ਮਾਰਚ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ...
ਬਰਨਾਲਾ, 29 ਮਾਰਚ
ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਜਾਰੀ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ “ਮੁੱਖ ਮੰਤਰੀ...
Last Updated:Mar 28, 2026 5:04 PM ISTਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਮੁਫ਼ਤ ਬਿਜਲੀ ਦੀ ਵਿਵਸਥਾ ਬੰਦ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਸਤੀਫ਼ੇ ਤੋਂ ਤੁਰੰਤ ਬਾਅਦ, ਨਵੀਂ ਸਰਕਾਰ ਨੇ ਦਿੱਲੀ ਵਿੱਚ 'ਆਮ ਆਦਮੀ ਕਲੀਨਿਕ' ਬੰਦ ਕਰ ਦਿੱਤੇ। ਕੇਜਰੀਵਾਲ ਨੇ ਅੱਗੇ ਐਲਾਨ ਕੀਤਾ...
ਸ੍ਰੀ ਮੁਕਤਸਰ ਸਾਹਿਬ, 28 ਮਾਰਚ
ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ...
ਬਰਨਾਲਾ, 29 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।
ਇਹ...
ਮਾਲੇਰਕੋਟਲਾ, 29 ਮਾਰਚ :
ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।
ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਲਗਭਗ 30 ਮੈਦਾਨ 6 ਕਰੋੜ 89 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਅਤੇ ਬਾਕੀ ਹਲਕਾ ਅਮਰਗੜ੍ਹ ਵਿੱਚ 27 ਮੈਦਾਨ ਕਰੀਬ 9 ਕਰੋੜ 13 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਡਲ ਪਲੇਅ ਗਰਾਊਂਡਾਂ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਲਈ ਬੈਠਣ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕਾ ਮਿਲੇਗਾ।
ਚੇਅਰਮੈਨ ਸੰਤੋਖ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ–ਉਰ–ਰਹਿਮਾਨ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਬਲਾਕ ਸੰਮਤੀ ਦੀ ਟੀਮ ਲਗਾਤਾਰ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਤਤਪਰ ਰਹੇਗੀ।
ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਤਾਂ ਜੋ ਉਹ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜੀ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਮੈਦਾਨ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਵਾਸੀਆਂ ਅਤੇ ਸੰਮਤੀ ਮੈਂਬਰਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਮਾਲੇਰਕੋਟਲਾ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ।
Rozana Times
















