ਮਾਨਸਾ, 21 ਮਾਰਚ:
ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ।
ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ...