CM ਮਾਨ ਅੱਜ ਆਉਣਗੇ ਜਲੰਧਰ, ਲੋਹੜੀ ਦੇ ਪ੍ਰੋਗਰਮ ‘ਚ ਕਰਨਗੇ ਸ਼ਿਰਕਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉੁਹ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ ‘ਚ ਆਯੋਜਿਤ ‘ਧੀਆਂ ਦੀ ਲੋਹੜੀ’ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਸਕੂਲ ਨੇ ਉਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਹੈ। ਡੀਏਪੀ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਅਰਵਿੰਦ ਘਈ ਵੀ ਹਾਜ਼ਰ ਹੋਣਗੇ। ਜਾਣਕਾਰੀ ਮੁਤਾਬਕ ਪੁਲਿਸ ਸਕੂਲ … Read more

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ:

ਚੰਡੀਗੜ੍ਹ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ … Read more

18 ਜਨਵਰੀ ਤੋਂ ਕਿਸਾਨਾਂ ਦਾ ਚੰਡੀਗੜ੍ਹ ‘ਚ ਪੱਕਾ ਮੋਰਚਾ, ਹਜ਼ਾਰਾ ਦੀ ਗਿਣਤੀ ‘ਚ ਪਹੁੰਚਣਗੇ ਟਰੈਕਟਰ

ਚੰਡੀਗੜ੍ਹ (6 ਜਨਵਰੀ): ਅੱਜ ਪੰਜ ਕਿਸਾਨ ਜਥੇਬੰਦੀਆਂ ਭਾਰਤ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੀ ਜਨਰਲ ਬਾਡੀ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿੱਚ ਸੂਬੇ ਵਿੱਚ ਪਾਣੀ ਦੇ ਗੰਭੀਰ ਸੰਕਟ, ਪ੍ਰਦੂਸ਼ਿਤ ਵਾਤਾਵਰਨ ਅਤੇ ਸੂਬੇ ਦੇ ਸੰਘੀ ਢਾਂਚੇ ਨੂੰ … Read more

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

ਚੰਡੀਗੜ੍ਹ, 6 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ.  ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ … Read more

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖਮਾਣੋਂ ਦੀ ਰਹਿਣ ਵਾਲੀ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਰੱਖਿਆ ਸੇਵਾਵਾਂ ‘ਚ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 6 ਜਨਵਰੀ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। … Read more

Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਵਧੀਆ ਮੁਸ਼ਕਲਾਂ, ਹਾਈਕੋਰਟ ਨੇ ਜਾਰੀ ਕੀਤਾ ਆਦੇਸ਼

Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਆਪਣੇ ਭਰਾ ਦਵਿੰਦਰ ਸਿੰਘ ਭੋਲਾ ਨਾਲ ਚੱਲ ਰਹੇ ਜ਼ਮੀਨੀ ਵਿਵਾਦ ਅਤੇ ਭਰਾ ਦੀ ਪਤਨੀ ਦੀ ਮੌਤ ਦੇ ਮਾਮਲੇ ਵਿਚ ਲਗਾਤਾਰ ਵਿਵਾਦਾ ‘ਚ ਘਿਰਦੇ ਜ਼ਰ ਆ ਰਹੇ ਹਨ। ਹੁਣ ਹਾਈਕੋਰਟ ਨੇ ਬੁੱਗਾ ਦੇ ਭਰਾ ਦੀ ਪਤਨੀ ਦੀ ਪੋਸਟਮਾਰਟਮ ਕਰਨ ਦੇ ਹੁਕਮ ਦੇ ਦਿੱਤੇ ਹਨ, ਜਿਸ ਤੋਂ ਉਨ੍ਹਾਂ ਦਾ ਅੰਤਿਮ ਸਸਕਾਰ … Read more

26 ਜਨਵਰੀ ਦੀ ਪਰੇਡ ਨੂੰ ਲੈ ਕੇ CM ਮਾਨ ਨੇ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ: 26 ਜਨਵਰੀ ਨੂੰ ਹੋਣ ਵਾਲੀ ਪਰੇਡ ਨੂੰ ਲੈ ਕੇ CM ਮਾਨ ਨੇ ਨਿਰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ “26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ..ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ … Read more

ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ,  5 ਜਨਵਰੀ: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ। ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ … Read more

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ

ਗੁਰੂ ਘਰਾਂ ਅੰਦਰ ਸਿਰੋਪਾਓ ਦੀ ਵਰਤੋਂ ਨੂੰ ਨਿਯਮਤ ਕਰਨ ਸਬੰਧੀ ਸਿਧਾਂਤਕ ਮਤਾ ਪਾਸ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ’ਤੇ ਹੋਵੇਗਾ ਗੁਰਬਾਣੀ ਪ੍ਰਸਾਰਣ- ਐਡਵੋਕੇਟ ਧਾਮੀ ਅੰਮ੍ਰਿਤਸਰ, 5 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ … Read more

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ … Read more

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ … Read more

ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ: CM ਮਾਨ

ਚੰਡੀਗੜ੍ਹ: 26 ਜਨਵਰੀ ਦੀ ਪਰੇਡ ਵਿਚ ਪੰਜਾਬ ਦੀਆਂ ਝਾਕੀਆ ਨੂੰ ਥਾਂ ਨਾ ਮਿਲਣ ਤੇ ਪੰਜਾਬ ‘ਚ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਹੁਣ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਤੰਜ ਕੱਸਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਸੁਨੀਲ ਜਾਖੜ ਜੀ … Read more

ਪੰਜਾਬ ‘ਚ ਅਗਲੇ ਤਿੰਨ ਦਿਨ ਤੱਕ ਜਾਰੀ ਰਹੇਗੀ ਹੱਡ ਚਿਰਵੀ ਠੰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਹੋ ਰਹੀ ਠੰਡ ਤੋਂ ਆਉਣ ਵਾਲੇ ਸਮੇਂ ਵਿਚ ਵੀ ਰਾਹਤ ਮਿਲਣ ਦਟ ਕੋਈ ਸੰਕੇਂਤ ਨਹੀਂ ਹਨ। ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ ਭਰ ਵਿਚ ਠੰਡ ਲਗਾਤਾਰ ਵੱਧੀ ਹੈ। ਠੰਡ ਵੱਧਣ ਨਾਲ ਧੁੰਦ ‘ਚ ਵੀ ਵਾਧਾ ਦੇਖਿਆ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। … Read more

ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ

ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ 4 ਜਨਵਰੀ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ … Read more

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

• ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ ‘ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ • ਚਾਹਵਾਨ ਮਾਲਕ ਆਪਣੇ ਘੋੜਿਆਂ ਦੀ ਗਲੈਂਡਰਜ਼ ਟੈਸਟਿੰਗ ਦੀ ਨੈਗਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 4 ਜਨਵਰੀ: ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ … Read more

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 4 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ … Read more

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ … Read more

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ … Read more