Last Updated:Apr 01, 2026 3:18 PM ISTPunjab Weather Alert- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ 1 ਅਤੇ 2 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਦੋ ਤੋਂ ਤਿੰਨ ਦਿਨਾਂ ਲਈ ਤੂਫ਼ਾਨ ਲਈ ਅਲਰਟ ਹੈ।Punjab WeatherPunjab Weather Alert- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ...
ਤਪਾ, 31 ਮਾਰਚ      ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ “ਚਾਰ ਸਾਲ ਭਗਵੰਤ...
ਚੰਡੀਗੜ੍ਹ, 29 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਦੀਆਂ ਸਥਿਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਦੇਸ਼ ਦੇ ਨਾਗਰਿਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਅਜਿਹੇ ਔਖੇ ਸਮੇਂ ਵਿੱਚ ਵੀ ਵਿਰੋਧੀ ਪਾਰਟੀਆਂ...
ਕੋਟਕਪੂਰਾ, 29 ਮਾਰਚ (  )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ  ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ...
ਸ੍ਰੀ ਮੁਕਤਸਰ ਸਾਹਿਬ,  29 ਮਾਰਚ ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ...
ਸ੍ਰੀ ਮੁਕਤਸਰ ਸਾਹਿਬ,  28 ਮਾਰਚ ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ...
ਬਰਨਾਲਾ, 29 ਮਾਰਚ         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।   ਇਹ...
ਮਾਲੇਰਕੋਟਲਾ, 28 ਮਾਰਚ :                    ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ।                      ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ।                      ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ।                      ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ।                          ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀਵ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ, ਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। Rozana Times
ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ...
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ...