Chandigarh ਨੂੰ PM ਨੇ ਤੋਹਫ਼ੇ ਵਜੋਂ ਦਿੱਤੇ ₹4,700 ਕਰੋੜ ਦੇ ਪ੍ਰੋਜੈਕਟ | ਪੰਜਾਬ ਖ਼ਬਰਾਂ

0
5
ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲਗੱਡੀ ਦਾ ਜੀਂਦ ਤੋਂ ਸ਼ੁਭ ਆਰੰਭ, ਦੇਖੋ ਤਸਵੀਰਾਂ

Last Updated:Jul 18, 2026 3:20 PM ISTਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿੱਚ ₹4,700 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇਸ਼ ਵਿੱਚ ਯੋਜਨਾਬੱਧ ਵਿਕਾਸ, ਇੱਕ ਉੱਤਮ ਜੀਵਨ ਸ਼ੈਲੀ ਅਤੇ ਆਧੁਨਿਕ ਸਿਹਤ ਸੰਭਾਲ ਸਹੂਲਤਾਂ ਦੇ ਇੱਕ ਮਾਡਲ ਵਜੋਂ ਕੰਮ ਕਰਦਾ ਹੈ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਨੂੰ 4700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਪੂਰੇ ਦੇਸ਼ ਲਈ ਵਿਵਸਥਿਤ ਅਤੇ ਆਧੁਨਿਕ ਵਿਕਾਸ ਦਾ ਇੱਕ ਆਦਰਸ਼ ਮਾਡਲ ਹੈ। ਪੀਐਮ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਆਪਣੀ ਸੁਨਿਯੋਜਿਤ ਬਸਤੀ, ਬਿਹਤਰ ਜੀਵਨ ਸ਼ੈਲੀ ਅਤੇ ਉੱਚ ਪੱਧਰੀ ਡਾਕਟਰੀ ਸਹੂਲਤਾਂ ਲਈ ਪੂਰੇ ਦੇਸ਼ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਚੰਡੀ ਦੇ ਆਸ਼ੀਰਵਾਦ ਨਾਲ ਜੁੜੇ ਇਸ ਸ਼ਹਿਰ ਦਾ ਵਿਕਾਸ ਹਮੇਸ਼ਾ ਤੋਂ ਐਨਡੀਐਮ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਸ ਨੂੰ ਹੋਰ ਗਤੀ ਦਿੱਤੀ ਜਾਵੇਗੀ।ਡਾਕਟਰੀ ਦੇ ਖੇਤਰ ਵਿੱਚ ਚੰਡੀਗੜ੍ਹ ਨੂੰ ਦੱਸਿਆ ਅੱਵਲਪੀਐਮ ਮੋਦੀ ਨੇ ਕਿਹਾ ਕਿ ਡਾਕਟਰੀ ਦੇ ਖੇਤਰ ਵਿੱਚ ਚੰਡੀਗੜ੍ਹ ਹੱਬ ਹੈ। ਚੰਡੀਗੜ੍ਹ ਦੇ ਵਿਕਾਸ ਨਾਲ ਹਰਿਆਣਾ, ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਵੀ ਲਾਭ ਹੁੰਦਾ ਹੈ। ਜਦੋਂ ਮੈਂ ਚੰਡੀਗੜ੍ਹ ਰਹਿੰਦਾ ਸੀ ਤਾਂ ਮੈਨੂੰ ਕਈ ਵਾਰ ਪੀਜੀਆਈ ਜਾਣਾ ਪੈਂਦਾ ਸੀ। ਮੇਰੇ ਕਈ ਜਾਣਕਾਰ ਪੰਜਾਬ, ਹਰਿਆਣਾ, ਹਿਮਾਚਲ ਅਤੇ ਜੰਮੂ ਕਸ਼ਮੀਰ ਤੋਂ ਇਲਾਜ ਕਰਵਾਉਣ ਲਈ ਆਉਂਦੇ ਸਨ। ਪੀਜੀਆਈ ਦੀ ਸਮਰੱਥਾ ਵਿੱਚ ਵੱਡਾ ਵਿਸਤਾਰ ਹੋਇਆ। ਡਾਕਟਰੀ ਦੇ ਖੇਤਰ ਵਿੱਚ ਚੰਡੀਗੜ੍ਹ ਅੱਵਲ ਹੈ।
#WATCH

2026ਨਵੀਆਂ ਯੋਜਨਾਵਾਂ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਣਗੀਆਂਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ਵਿੱਚ ਆਧੁਨਿਕ ਬੁਨਿਆਦੀ ਢਾਂਚੇ, ਬਿਹਤਰ ਸਿਹਤ ਸੇਵਾਵਾਂ, ਤੇਜ਼ ਨਿਆਂ ਪ੍ਰਣਾਲੀ ਅਤੇ ਨਾਗਰਿਕ ਸਹੂਲਤਾਂ ਦੇ ਵਿਸਥਾਰ ‘ਤੇ ਲਗਾਤਾਰ ਕੰਮ ਕਰ ਰਹੀ ਹੈ। ਚੰਡੀਗੜ੍ਹ ਵਿੱਚ ਸ਼ੁਰੂ ਕੀਤੀਆਂ ਗਈਆਂ ਨਵੀਆਂ ਯੋਜਨਾਵਾਂ ਨਾ ਸਿਰਫ਼ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਣਗੀਆਂ, ਸਗੋਂ ਆਸਪਾਸ ਦੇ ਖੇਤਰਾਂ ਦੇ ਲੋਕਾਂ ਨੂੰ ਵੀ ਇਸ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਨ੍ਹਾਂ ਵਿਕਾਸ ਯੋਜਨਾਵਾਂ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਸ਼ਹਿਰੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਚੰਡੀਗੜ੍ਹ ਭਵਿੱਖ ਵਿੱਚ ਵੀ ਦੇਸ਼ ਦੇ ਸਭ ਤੋਂ ਆਧੁਨਿਕ ਅਤੇ ਸੁਵਿਵਸਥਿਤ ਸ਼ਹਿਰਾਂ ਵਿੱਚ ਆਪਣੀ ਪਛਾਣ ਬਣਾਈ ਰੱਖੇਗਾ। ਪ੍ਰਧਾਨ ਮੰਤਰੀ ਨੇ ਭਾਰਤੀ ਨਿਆਂ ਸੰਹਿਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਿਆਂ ਆਧਾਰਿਤ ਨਵੀਂ ਕਾਨੂੰਨੀ ਵਿਵਸਥਾ ਦੀ ਸ਼ੁਰੂਆਤ ਵੀ ਚੰਡੀਗੜ੍ਹ ਤੋਂ ਹੋਈ ਸੀ।Location :Chandigarh,ChandigarhRead More

Rozana Times

LEAVE A REPLY

Please enter your comment!
Please enter your name here