CM ਮਾਨ ਅੱਜ ਆਪਣੇ ਕੈਬਨਿਟ ਮੰਤਰੀਆਂ ‘ਤੇ ਪਾਰਟੀ ਵਿਧਾਇਕਾਂ ਨਾਲ ਕਰਨਗੇ ‘ਚਾਹ ਪਾਰਟੀ’ ਮੀਟਿੰਗ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਵਿਜ਼ਾਰਤ ਦੇ ਸਾਥੀਆਂ ਨਾਲ ਅਤੇ ਪਾਰਟੀ ਦੇ ਵਿਧਾਇਕਾਂ ਨਾਲ ‘ਚਾਹ ਪਾਰਟੀ’ ਕੀਤੀ ਜਾਵੇਗੀ। ਇਸ ਮੀਟਿੰਗ ਵਿਚ 28 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਬਾਰੇ ਅਤੇ ਨਗਰ ਨਿਗਮ, ਨਗਰ ਕੌਂਸਲਾਂ ਤੇ ਪੰਚਾਇਤਾਂ ਦੀਆਂ ਚੋਣਾਂ ਬਾਰੇ ਵਿਧਾਇਕਾਂ ਤੋਂ ਲੋਕਾਂ ਦੀ ਰਾਇ ਜਾਣੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਵਿਧਾਇਕਾਂ ਨੂੰ ਦੱਸਿਆ ਜਾਵੇਗਾ ਕਿ ਵਿਧਾਨ ਸਭਾ ਵਿਚ ਸਰਕਾਰ ਤੋਂ ਸਵਾਲ ਕਿਵੇਂ ਪੁੱਛਣੇ ਹਨ।

See also  ਜਿਸਮ ਫਿਰੋਸ਼ੀ ਦੇ ਨਾਜਾਇਜ਼ ਧੰਦੇ ਤੇ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ, ਤਿੰਨ ਹੋਟਲਾਂ ਤੋਂ 13 ਲੜਕੀਆਂ ਅਤੇ 5 ਲੜਕੇ ਗ੍ਰਿਫਤਾਰ, ਹੋਟਲ ਦੇ ਮੈਨੇਜਰ ਅਤੇ ਮਾਲਿਕਾਂ ਤੇ ਵੀ ਪਰਚਾ ਦਰਜ