ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਗਤੀਵੀਧੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਜਿਥੇ ਇਕ ਪਾਸੇ CM ਮਾਨ ਨੇ SGPC ਚੋਣਾਂ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਉਥੇ ਹੀ ਦੂਜੇ ਪਾਸੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਦੱਖਲ ਅੰਦਾਜ਼ੀ ‘ਤੇ ਸਵਾਲ ਚੁੱਕੇ ਗਏ ਹਨ।
CM ਮਾਨ ਨੇ ਟਵੀਟ ਨੇ ਕਰਦਿਆਂ ਕਿਹਾ ਕਿ “ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..।”
ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..
— Bhagwant Mann (@BhagwantMann) October 4, 2023
ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਕਿ ” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀਆਂ ਜਰਨਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ। ਮੁੱਖ ਮੰਤਰੀ ਜੀ, ਤੁਸੀਂ ਹਰ ਕੰਮ ਨੂੰ ਆਪਣੇ ਖਾਤੇ ਪਾਉਣ ਦੇ ਐਲਾਨ ਦੀ ਥਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਪ੍ਰਸ਼ਾਸਨ ਨੂੰ ਪਾਲਣ ਕਰਨ ਦਿਓ।…ਮੈਂ ਸ਼੍ਰੋਮਣੀ ਕਮੇਟੀ ਦਾ ਮੁੱਖ ਸੇਵਾਦਾਰ ਹੁੰਦਿਆਂ ਚੋਣਾਂ ਦਾ ਸਵਾਗਤ ਕਰਦਾ ਹਾਂ।”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀਆਂ ਜਰਨਲ ਚੋਣਾਂ ਲਈ ਵੋਟਾਂ ਬਣਾਉਣੀਆਂ ਸਰਕਾਰ ਦੀ ਜਿੰਮੇਵਾਰੀ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਕਾਫੀ ਸਮਾਂ ਪਹਿਲਾਂ ਸਬੰਧਤ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪ੍ਰਸ਼ਾਸਕ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ।
ਮੁੱਖ ਮੰਤਰੀ ਜੀ, ਤੁਸੀਂ ਹਰ ਕੰਮ ਨੂੰ ਆਪਣੇ ਖਾਤੇ ਪਾਉਣ ਦੇ…— Harjinder Singh Dhami (@SGPCPresident) October 4, 2023
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਟਵੀਟ ਕਰ ਲਿਖਿਆ ਕਿ “Tu idhar udhar ki na baat kar yeh bta ki kaafila kyon luta….ਪੰਜਾਬ ਦੇ ਲੋਕਾਂ ਨੇ ਤੁਹਾਨੂੰ CM ਬਣਾਇਆ ਹੈ ਓਨਾ ਨੂੰ ਦੱਸੋ ਪੰਜਾਬ ਦਾ ਖ਼ਜ਼ਾਨਾ ਕੇਜਰੀਵਾਲ ਤੇ ਕਿਓਂ ਲੁਟਾਇਆ ਜਾ ਰਿਹਾ ਹੈ। ਅਸਲ ਮੁੱਦੇ ਤੇ ਆਓ ਧਿਆਨ ਭਟਕਾਉ tweet ਨਾ ਕਰੋ।”
Tu idhar udhar ki na baat kar yeh bta ki kaafila kyon luta….
ਪੰਜਾਬ ਦੇ ਲੋਕਾਂ ਨੇ ਤੁਹਾਨੂੰ CM ਬਣਾਇਆ ਹੈ ਓਨਾ ਨੂੰ ਦੱਸੋ ਪੰਜਾਬ ਦਾ ਖ਼ਜ਼ਾਨਾ ਕੇਜਰੀਵਾਲ ਤੇ ਕਿਓਂ ਲੁਟਾਇਆ ਜਾ ਰਿਹਾ ਹੈ I
ਅਸਲ ਮੁੱਦੇ ਤੇ ਆਓ ਧਿਆਨ ਭਟਕਾਉ tweet ਨਾ ਕਰੋ I https://t.co/20UkUaSE3N
— Parambans Singh Romana (@ParambansRomana) October 4, 2023