ਅੱਜ CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ , ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਦੀ ਅਹਿਮ ਮੀਟਿੰਗ ਰੱਖੀ ਗਈ ਹੈ। ਕੈਬਨਿਟ ਦੀ ਬੈਠਕ ਅੱਜ ਦੁਪਿਹਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਮੀਟਿੰਗ ਵਿਚ ਪੰਜਾਬ ਨੂੰ ਲੈ ਕੇ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸੂਬਾ ਸਰਕਾਰ ਮੀਟਿੰਗ ਦੌਰਾਨ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਹਫਾ ਵੀ ਦੇ ਸਕਦੀ ਹੈ।


ਪੰਜਾਬ ਸਰਕਾਰ ਦੀਵਾਲੀ ਦੇ ਇਸ ਤਿਉਹਾਰ ਮੌਕੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਸਮੇਤ ਹੋਰ ਕਈ ਤੋਹਫ਼ੇ ਦੇਣ ਦੀ ਤਿਆਰੀ ਵਿੱਚ ਹੈ ਜਿਨ੍ਹਾਂ ਦਾ ਐਲਾਨ ਅੱਜ 21 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ।

meeting

ਇਹ ਸੰਕੇਤ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਵਿੱਤ ਤੇ ਯੋਜਨਾ ਭਵਨ ਚੰਡੀਗਡ਼੍ਹ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦ ਨਾਲ ਕੀਤੀ ਗਈ ਮੀਟਿੰਗ ਵਿੱਚ ਦਿੱਤਾ ਗਿਆ।ਪੰਜਾਬ ਦੇ ਮੁਲਾਜ਼ਮਾਂ ਵੱਲੋਂ ਅੱਜ ਹੋਣ ਵਾਲੀ ਮੀਟਿੰਗ ਤੋਂ ਬਹੁਤ ਉਮੀਦਾਂ ਲਗਾਈਆ ਹਨ ਕਿਉਂਕਿ ਦੀਵਾਲੀ ਤੋਂ ਪਹਿਲਾ ਹੋ ਰਹੀ ਮੀਟਿੰਗ ਵਿੱਚ ਕਈ ਅਹਿਮ ਐਲਾਨ ਹੋ ਸਕਦੇ ਹਨ।

See also  ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹੋਇਆ ਦੇਹਾਂਤ