CM ਮਾਨ ਨੇ ਫਿਰ ਲਿੱਖੀ ਗਵਰਨਰ ਨੂੰ ਚਿੱਠੀ, ਮੰਗੇ ਕਰੋੜਾਂ ਰੁਪਏ

ਚੰਡੀਗੜ੍ਹ: ਸੀਐਮ ਭਗਵੰਤ ਮਾਨ ਨੇ ਮੂੜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਬਕਾਇਆ ਆਰਡੀਐਫ ਫੰਡਾਂ ਦਾ ਮੁੱਦਾ ਉਠਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਪਹਿਲਾ ਹੀ ਕੇਂਦਰ ਸਰਕਾਰ ਨੂੰ ਛੇਵੀਂ ਵਾਰ ਪੱਤਰ ਲਿਖਿਆ ਜਾ ਚੁੱਕਾ ਹੈ। RDF ਫੰਡਾਂ ਦੇ ਲਗਭਗ 5,637 ਕਰੋੜ ਰੁਪਏ ਅਜੇ ਵੀ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਬਕਾਇਆ ਹਨ।

ਵੀਡੀਓ ਵਾਇਰਲ ਕਰਨ ਵਾਲਿਆਂ ਨੂੰ ਸਿੱਧੀ ਧਮਕੀ? ਬਰਬਾਦ ਕਰ ਦਿੱਤਾ ਘਰ?

ਦਰਅਸਲ ਪੰਜਾਬ ਵਿਚ ਵਿੱਤੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਕੇਂਦਰ ਕੋਲ ਸੂਬੇ ਦੇ ਕਰੀਬ 5800 ਕਰੋੜ ਰੁਪਏ ਦੇ ਫੰਡ ਬਕਾਇਆ ਸਨ। ਇਸ ਵਿਚ ਪਿਛਲੇ ਚਾਰ ਖਰੀਦ ਸੈਸ਼ਨਾਂ ਦਾ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) 3,637 ਕਰੋੜ ਰੁਪਏ ਸੀ, ਜੋ ਹੁਣ ਵਧ ਕੇ ਲਗਭਗ 4,807 ਕਰੋੜ ਰੁਪਏ ਹੋ ਗਿਆ ਹੈ।

See also  ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ