ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਆਖਿਆ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ ਦੱਸਣ ਜਿੱਥੋਂ ਵੀਡੀਓ ਦੀ ਜਾਂਚ ਹੋਵੇਗੀ। ਇਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਜਾਂਚ ਕਰਵਾਉਣ ਲਈ ਹਾਮੀ ਭਰੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ… ਸ੍ਰੀ ਅੰਮ੍ਰਿਤਸਰ, 20 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ 15 ਜਨਵਰੀ 2026 ਨੂੰ ਉਨ੍ਹਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਮਸਲਿਆਂ ਸਬੰਧੀ ਪੇਸ਼ ਹੋਣ ਲਈ ਪੁੱਜੇ ਤਾਂ ਉਨ੍ਹਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ “ਇਹ ਬਿਲਕੁਲ ਹੀ ਨਕਲੀ ਹੈ”। ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਵੀਡੀਓ ਦੀ ਜਾਂਚ ਹੋਵੇ, ਉਹ ਫੋਰੈਂਸਿਕ ਲੈਬਾਂ ਦੇ ਪਤੇ ਦੇ ਦੇਣਗੇ ਅਤੇ ਅੱਜ ਕੱਲ੍ਹ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦਾ ਸਮਾਂ ਹੈ, ਮੇਰੇ ਤੋਂ ਇਲਾਵਾ ਹੋਰਾਂ ਦੀਆਂ ਵੀ ਏ.ਆਈ. ਵੀਡੀਓ ਬਣੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਹ ਆਪਣੀਆਂ ਨੰਗੀਆਂ ਅੱਖਾਂ, ਫੋਰੈਂਸਿਕ ਤੋਂ ਬਿਨਾਂ ਵੀ ਵੀਡੀਓ ਦੇ ਤੱਥਾਂ ਬਾਰੇ ਦੱਸ ਸਕਦੇ ਹਨ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਆਖਿਆ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ ਦੱਸਣ ਜਿੱਥੋਂ ਵੀਡੀਓ ਦੀ ਜਾਂਚ ਹੋਵੇਗੀ। ਇਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਜਾਂਚ ਕਰਵਾਉਣ ਲਈ ਹਾਮੀ ਭਰੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਇਸ ਮਸਲੇ ਵਿੱਚ ਗੱਲ ਗੁਰੂ ਸਾਹਿਬਾਨ ਨਾਲ ਸਬੰਧਤ ਹੈ ਅਤੇ ਜੇਕਰ ਵੀਡੀਓ ਗਲਤ ਵੀ ਹੈ ਤਾਂ ਇਸ ’ਤੇ ਕਿਸੇ ਦੀ ਕਿਰਦਾਰਕੁਸ਼ੀ ਨਹੀਂ ਹੋਣੀ ਚਾਹੀਦੀ, ਪਰੰਤੂ ਵੀਡੀਓ ਸਹੀ ਜਾਂ ਗਲਤ ਦਾ ਨਿਚੋੜ ਫੋਰੈਂਸਿਕ ਜਾਂਚ ਰਾਹੀਂ ਹੀ ਨਿਕਲ ਸਕਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਨੇ ਸਿੰਘ ਸਾਹਿਬ ਨੂੰ ਕਿਹਾ ਕਿ ਜਾਂਚ ਆਪ ਦੀ ਦੇਖ-ਰੇਖ ਵਿੱਚ ਹੀ ਜਿਹੜੀ ਮਰਜ਼ੀ ਫੋਰੈਂਸਿਕ ਲੈਬ ਤੋਂ ਕਰਵਾ ਲਈ ਜਾਵੇ, ਅਸੀਂ ਕਰਵਾ ਦਿਆਂਗੇ। ਸਿੰਘ ਸਾਹਿਬ ਨੇ ਪੁੱਛਿਆ ਕਿ ਕੀ ਤੁਸੀਂ ਇਸ ਵੀਡੀਓ ਦੀ ਜਾਂਚ ਕਰਵਾਈ ਹੈ। ਇਸ ’ਤੇ ਮੁੱਖ ਮੰਤਰੀ ਜਵਾਬ ਦਿੰਦੇ ਹਨ ਕਿ ਸਾਡੇ ਕੋਲ ਕੋਰਟ ਦਾ ਆਰਡਰ ਹੈ ਕਿ ਇਹ ਵੀਡੀਓ ਹੀ ਗਲਤ ਹੈ। ਜਥੇਦਾਰ ਗੜਗੱਜ ਨੇ ਆਖਿਆ ਕਿ ਉਨ੍ਹਾਂ ਨੇ ਕੋਰਟ ਦਾ ਆਰਡਰ ਪੜ੍ਹਿਆ ਹੈ, ਅਦਾਲਤ ਨੇ ਇਸ ਵੀਡੀਓ ਦੀ ਜਾਂਚ ਨਹੀਂ ਕਰਵਾਈ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਆਪ (ਸਿੰਘ ਸਾਹਿਬ) ਕਹਿੰਦੇ ਹਨ ਤਾਂ ਉਹ ਫੋਰੈਂਸਿਕ ਜਾਂਚ ਕਰਵਾਉਣ ਲਈ ਤਿਆਰ ਹਨ। ਇਸ ਉਪਰੰਤ ਜਥੇਦਾਰ ਗੜਗੱਜ ਮੁੱਖ ਮੰਤਰੀ ਨੂੰ ਕੋਈ ਦੋ ਫੋਰੈਂਸਿਕ ਲੈਬਾਂ ਦੱਸਣ ਲਈ ਆਖਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਵੀਡੀਓ ਦੀ ਜਾਂਚ ਕਰਵਾਇਗਾ। ਉਨ੍ਹਾਂ ਕਿਹਾ ਕਿ ਜੇਕਰ ਵੀਡੀਓ ਝੂਠੀ ਹੋਈ ਤਾਂ ਸਿੱਧ ਹੋ ਜਾਵੇਗਾ ਅਤੇ ਜੇਕਰ ਸੱਚੀ ਨਿਕਲੀ ਤਾਂ ਇਸ ਦਾ ਅਗਲਾ ਫ਼ੈਸਲਾ ਖ਼ਾਲਸਾ ਪੰਥ ਕਰੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਖਰੇ ਤੌਰ ਉੱਤੇ ਵੀ ਦੋ ਲੈਬਾਂ ਤੋਂ ਜਾਂਚ ਕਰਵਾਏਗਾ ਪਰੰਤੂ ਸਰਕਾਰ ਵੀ ਆਪਣੇ ਤਰਫ਼ੋਂ ਦੋ ਲੈਬਾਂ ਤੋਂ ਕਰਵਾ ਕੇ ਦੇਵੇ।
- Advertisement -
Recent Posts
Most Popular
ਕੱਲ੍ਹ ‘ਪੰਜਾਬ ਬੰਦ’, ਸਕੂਲ ਬੰਦ ਰਹਿਣਗੇ ਜਾਂ ਖੁੱਲ੍ਹੇ! ਜਾਣੋ ਤਾਜ਼ਾ ਅਪਡੇਟ… |
ਪੰਜਾਬ ਦੇ ਲਗਭਗ 3 ਲੱਖ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ ਆਪਣੀਆਂ ਵੱਖ-ਵੱਖ ਲੰਬਿਤ ਮੰਗਾਂ ਨੂੰ ਲੈ ਕੇ ਕੱਲ੍ਹ 27 ਅਗਸਤ ਨੂੰ...
Akali BJP Alliance Update | ਅਕਾਲੀ-ਬੀਜੇਪੀ ਗਠਜੋੜ ‘ਤੇ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡੀ...
SAD-BJP ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਿਊਜ਼ ਏਜੰਸੀ ANI ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਅਤੇ ਭਾਜਪਾ...
Punjab School Holidays: ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ...
ਇਸ ਤੋਂ ਇਲਾਵਾ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ...
: “ਸਿੱਖਾਂ ਨਾਲ ਦੋਹਰਾ ਮਾਪਦੰਡ..” ਸ੍ਰੀ ਅੰਮ੍ਰਿਤਸਰ : ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ...
ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
ਮੰਤਰੀ ਹਰਪਾਲ ਸਿੰਘ ਚੀਮਾ ਨੇ...















