CM ਭਗਵੰਤ ਮਾਨ ਨੇ ਵਣ ਵਿਭਾਗ ਦੇ 516 ਕਰਮਚਾਰੀਆਂ ਨੂੰ ਕੀਤਾ ਪੱਕਾ, ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦਾ ਐਲਾਨ | ਪੰਜਾਬ ਖ਼ਬਰਾਂ

0
4
ਪੁਰਾਣੇ ਹੱਥ ਲਿਖਤ ਜਨਮ ਪ੍ਰਮਾਣ-ਪੱਤਰ ਬਣਾਓ ਡਿਜੀਟਲ, ਮੋਬਾਈਲ ਤੋਂ ਹੀ ਮੁਫ਼ਤ ਵਿਚ ਹੋਵੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿੱਚ ਵਣ ਵਿਭਾਗ ਦੇ 516 ਕਰਮਚਾਰੀਆਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਵੰਡੇ। ਠੇਕੇਦਾਰੀ ਅਤੇ ਆਊਟਸੋਰਸਿੰਗ ਪ੍ਰਥਾ ਖ਼ਤਮ ਕਰਨ ਅਤੇ ਹਰ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਲਗਾਉਣ ਦਾ ਵੀ ਐਲਾਨ ਕੀਤਾ।CM ਭਗਵੰਤ ਮਾਨ ਨੇ ਵਣ ਵਿਭਾਗ ਦੇ 516 ਕਰਮਚਾਰੀਆਂ ਨੂੰ ਕੀਤਾ ਪੱਕਾ, ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦਾ ਐਲਾਨਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਮੁਹਾਲੀ ਦੇ ਫ਼ੇਜ਼-8 ਸਥਿਤ ਵਿਕਾਸ ਭਵਨ ਵਿਖੇ ਵਣ ਵਿਭਾਗ ਦੇ 516 ਦਿਹਾੜੀਦਾਰ ਕਰਮਚਾਰੀਆਂ ਨੂੰ ਪੱਕੇ ਕਰਨ ਉਪਰੰਤ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਲਦੀ ਹੀ ਪੰਜਾਬ ਵਿੱਚੋਂ ਠੇਕੇਦਾਰੀ ਅਤੇ ਆਊਟਸੋਰਸਿੰਗ ਪ੍ਰਥਾ ਖ਼ਤਮ ਕੀਤੀ ਜਾਵੇਗੀ।ਪੱਕੇ ਕੀਤੇ ਗਏ ਕਰਮਚਾਰੀਆਂ ਵਿੱਚ 464 ਮਰਦ ਅਤੇ 52 ਮਹਿਲਾਵਾਂ ਸ਼ਾਮਲ ਹਨ। ਇਹ ਕਰਮਚਾਰੀ ਡਰਾਈਵਰ, ਬੇਲਦਾਰ ਅਤੇ ਹੋਰ ਅਹੁਦਿਆਂ ‘ਤੇ ਪਿਛਲੇ 20 ਤੋਂ 25 ਸਾਲਾਂ ਤੋਂ ਕੱਚੇ ਤੌਰ ‘ਤੇ ਸੇਵਾਵਾਂ ਨਿਭਾ ਰਹੇ ਸਨ। ਇਹ ਮੁਲਾਜ਼ਮ ਪੰਜਾਬ ਦੇ 18 ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸਰਕਾਰ ਵੱਲੋਂ 9 ਕਰਮਚਾਰੀਆਂ ਨੂੰ ਉਮਰ ਵਿੱਚ ਛੋਟ, 439 ਨੂੰ ਵਿਦਿਅਕ ਯੋਗਤਾ ਵਿੱਚ ਛੋਟ ਅਤੇ 58 ਕਰਮਚਾਰੀਆਂ ਨੂੰ ਉਮਰ ਅਤੇ ਪੜ੍ਹਾਈ ਦੋਵਾਂ ਵਿੱਚ ਛੋਟ ਦੇ ਕੇ ਪੱਕਾ ਕਰਨ ਦੀ ਮਨਜ਼ੂਰੀ ਦਿੱਤੀ ਗਈ।
ਅੱਜ ਦਾ ਦਿਨ ਜੰਗਲਾਤ ਵਿਭਾਗ ਦੇ ਕਾਮਿਆਂ ਲਈ ਬੇਹੱਦ ਖੁਸ਼ੀ ਭਰਿਆ ਰਿਹਾ… ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ 516 ਕੱਚੇ ਕਾਮਿਆਂ ਦਾ ਭਵਿੱਖ ਸੁਰੱਖਿਅਤ ਕਰਦਿਆਂ ਉਨ੍ਹਾਂ ਨੂੰ ਪੱਕੇ ਕਰਕੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ 237 ਕਰਮਚਾਰੀਆਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਬਹਾਲ ਕੀਤੀਆਂ ਗਈਆਂ…
ਇਸਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ… pic.twitter.com/yiyMDlL52F
— Bhagwant Mann (@BhagwantMann) July 13, 2026ਠੇਕੇਦਾਰੀ ਅਤੇ ਆਊਟਸੋਰਸਿੰਗ ਪ੍ਰਥਾ ਹੋਵੇਗੀ ਖ਼ਤਮਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਸਤਖ਼ਤ ਹਮੇਸ਼ਾ ਪੰਜਾਬ ਅਤੇ ਲੋਕਾਂ ਦੇ ਭਲੇ ਲਈ ਹੁੰਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਜਲਦੀ ਹੀ ਠੇਕੇਦਾਰੀ ਅਤੇ ਆਊਟਸੋਰਸਿੰਗ ਪ੍ਰਣਾਲੀ ਨੂੰ ਖ਼ਤਮ ਕਰਕੇ ਸਾਰੇ ਕਰਮਚਾਰੀਆਂ ਨੂੰ ਸਰਕਾਰ ਦੇ ਅਧੀਨ ਲਿਆਵੇਗੀ, ਜਿਸ ਨਾਲ ਉਨ੍ਹਾਂ ਨੂੰ ਵਧੀਆ ਤਨਖ਼ਾਹ, ਛੁੱਟੀਆਂ ਅਤੇ ਨੌਕਰੀ ਦੀ ਸੁਰੱਖਿਆ ਮਿਲੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਹੋਰ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ ਅਤੇ ਅਦਾਲਤੀ ਰੁਕਾਵਟਾਂ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।ਵਣ ਵਿਭਾਗ ਵਿੱਚ 237 ਤਰੱਕੀਆਂ ਨੂੰ ਵੀ ਮਿਲੀ ਮਨਜ਼ੂਰੀਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵਣ ਵਿਭਾਗ ਵਿੱਚ ਲੰਬੇ ਸਮੇਂ ਤੋਂ ਰੁਕੀਆਂ 237 ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਵੀ ਮਨਜ਼ੂਰ ਕਰ ਦਿੱਤੀਆਂ ਗਈਆਂ ਹਨ।ਪਿਛਲੀਆਂ ਸਰਕਾਰਾਂ ‘ਤੇ ਸਾਧਿਆ ਨਿਸ਼ਾਨਾਭਗਵੰਤ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਕਈ ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਰਮਚਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੇ ਭਰੋਸੇ ‘ਤੇ ਖਰਾ ਉਤਰ ਰਹੀ ਹੈ ਅਤੇ ਕਰਮਚਾਰੀਆਂ ਦੇ ਹੱਕ ਯਕੀਨੀ ਬਣਾ ਰਹੀ ਹੈ।ਹਰ ਜ਼ਿਲ੍ਹੇ ਵਿੱਚ ਲੱਗਣਗੇ 6.5 ਲੱਖ ਬੂਟੇਮੁੱਖ ਮੰਤਰੀ ਨੇ ਵਾਤਾਵਰਣ ਸੰਭਾਲ ਲਈ ਵੀ ਵੱਡਾ ਐਲਾਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਢੇ ਛੇ ਲੱਖ ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਵਿੱਚ ਕੁੱਲ ਡੇਢ ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ, ਜਿਸ ਦੀ ਵਿਸਥਾਰਪੂਰਵਕ ਰੂਪਰੇਖਾ ਜਲਦੀ ਜਾਰੀ ਕੀਤੀ ਜਾਵੇਗੀ।

Rozana Times

LEAVE A REPLY

Please enter your comment!
Please enter your name here